ਪਟਿਆਲਾ ਵਾਲਿਆਂ ਲਈ ਖੁਸ਼ਖਬਰੀ, ਹੁਣ ਪਾਸਪੋਰਟ ਬਣਾਉਣਾ ਹੋਵੇਗਾ ਆਸਾਨ!

By  Joshi November 3rd 2017 04:44 PM

patiala passport seva kendra inaugurated : ਪਟਿਆਲਾ ਵਾਲਿਆਂ ਲਈ ਖੁਸ਼ਖਬਰੀ, ਹੁਣ ਪਾਸਪੋਰਟ ਬਣਾਉਣਾ ਹੋਵੇਗਾ ਆਸਾਨ!

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜਨਰਲ ਪੋਸਟ ਆਫਿਸ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਜਿਸ ਨਾਲ ਪਟਿਆਲਾ ਤੇ ਸੰਗਰੂਰ ਵਾਸੀਆਂ ਨੂੰ ਪਾਸਪੋਰਟ ਸੇਵਾਵਾਂ ਲਈ ਵੱਡੀ ਸਹੂਲਤ ਮਿਲੇਗੀ।

patiala passport seva kendra inaugurated : ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਦਾ ਦੂਜਾ ਅਤੇ ਮੁਲਕ ਵਿੱਚ 59ਵਾਂ ਪਾਸਪੋਰਟ ਸੇਵਾ ਕੇਂਦਰ ਹੈ ਅਤੇ ਇਸ ਕੇਂਦਰ ਵੱਲੋਂ ਨਵਾਂ ਪਾਸੋਪਰਟ ਬਣਾਉਣ ਅਤੇ ਪੁਰਾਣੇ ਨੂੰ ਨਵਿਆਉਣ ਲਈ ਸ਼ੁਰੂਆਤ ਵਿੱਚ ਰੋਜ਼ਾਨਾ 50 ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਹੌਲੀ-ਹੌਲੀ ਇਸ ਦੀ ਗਿਣਤੀ 200 ਤੱਕ ਵਧਾ ਦਿੱਤੀ ਜਾਵੇਗੀ।

patiala passport seva kendra inaugurated : ਪਟਿਆਲਾ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨਕੈਪਟਨ ਅਮਰਿੰਦਰ ਸਿੰਘ ਸੇਵਾ ਕੇਂਦਰ ਵਿਖੇ ਪਾਸਪੋਰਟ ਸੇਵਾ ਹਾਸਲ ਕਰਨ ਲਈ ਆਏ ਕੁਝ ਲੋਕਾਂ ਨੂੰ ਵੀ ਮਿਲੇ। ਉਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਚੰਡੀਗੜ ਅਤੇ ਅੰਬਾਲਾ ਦੇ ਖੇਤਰੀ ਪਾਸਪੋਰਟ ਦਫ਼ਤਰਾਂ ਵਿਖੇ ਪਾਸਪੋਰਟ ਲਈ ਮਿਲਣ ਦਾ ਸਮਾਂ ਤੈਅ ਕੀਤਾ ਹੋਇਆ ਹੈ, ਉਹ ਹੁਣ ਪਟਿਆਲਾ ਪਾਸਪੋਰਟ ਕੇਂਦਰ ਵਿਖੇ ਹੀ ਇਹ ਸੇਵਾ ਹਾਸਲ ਕਰਨ ਲਈ ਮੁੜ ਸਮਾਂ ਲੈ ਸਕਦੇ ਹਨ। ਹਾਲਾਂਕਿ ਤਤਕਾਲ, ਪੀ.ਪੀ.ਸੀ. ਅਤੇ ਹੋਰ ਸੇਵਾਵਾਂ ਚੰਡੀਗੜ ਅਤੇ ਲੁਧਿਆਣਾ ਦੇ ਖੇਤਰੀ ਪਾਸਪੋਰਟ ਦਫ਼ਤਰਾਂ ਤੋਂ ਮਿਲਣੀਆਂ ਜਾਰੀ ਰਹਿਣਗੀਆਂ।

patiala passport seva kendra inaugurated : ਇਸ ਮੌਕੇ ਕੈਬਨਿਟ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਪਰਨੀਤ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਹਾਜ਼ਰ ਸਨ।

patiala passport seva kendra inaugurated : ਪਟਿਆਲਾ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨਉਦਘਾਟਨੀ ਸਮਾਗਮ ਵਿੱਚ ਚੰਡੀਗੜ ਦੇ ਖੇਤਰੀ ਪਾਸਪੋਰਟ ਅਫਸਰ ਸ਼ਿਵਰਾਜ ਕਵੀਰਾਜ, ਕੇਂਦਰੀ ਵਿਦੇਸ਼ੀ ਮੰਤਰਾਲੇ ਦੇ ਪਾਸਪੋਰਟ ਸੇਵਾ ਪ੍ਰਾਜੈਕਟ ਦੇ ਡਾਇਰੈਕਟਰ ਲੈਫਟੀਨੈਂਟ ਕਰਨਲ ਏ.ਕੇ. ਸਿੰਘ, ਚੰਡੀਗੜ ਦੇ ਖੇਤਰੀ ਪਾਸਪੋਰਟ ਦਫ਼ਤਰ ਦੇ ਉਪ ਅਧਿਕਾਰੀ ਅਮਿਤ ਕੁਮਾਰ, ਰਾਵਤ ਅਤੇ ਮੁਨੀਸ਼ ਕਪੂਰ ਤੋਂ ਇਲਾਵਾ ਪੰਜਾਬ ਤੇ ਚੰਡੀਗੜ ਦੇ ਚੀਫ ਪੋਸਟਮਾਸਟਰ ਜਨਰਲ ਸਲੀਮ ਹੱਕ, ਡਾਇਰੈਕਟਰ ਡਾਕ ਸੇਵਾਵਾਂ ਮਨੀਸ਼ਾ ਬਾਂਸਲ ਬਾਦਲ ਅਤੇ ਖੇਤਰੀ ਪਾਸਪੋਰਟ ਦਫ਼ਤਰ ਅਤੇ ਡਾਕ ਘਰ ਪਟਿਆਲਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

—PTC News

Related Post