ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਸਿੱਖ ਫਾਰ ਜਸਟਿਸ ਦਾ ਪ੍ਰਚਾਰ ਕਰਨ ਵਾਲੇ 3 ਗ੍ਰਿਫ਼ਤਾਰ

By  Riya Bawa December 28th 2021 04:22 PM -- Updated: December 28th 2021 04:24 PM

ਪਟਿਆਲਾ : ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਸਿੱਖ ਫਾਰ ਜਸਟਿਸ ਦਾ ਪ੍ਰਚਾਰ ਕਰਨ ਵਾਲੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਖਾਲਿਸਤਾਨੀ ਪੱਖੀ ਪ੍ਰਚਾਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਪਟਿਆਲਾ ਪੁਲਸ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਦਸੰਬਰ ਨੂੰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਤੇ ਹੋਰ ਜਨਤਕ ਥਾਵਾਂ 'ਤੇ ਇਹ ਲੋਕ ਖ਼ਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਨਾਲ ਸਿੱਖ ਫਾਰ ਜਸਟਿਸ ਦੀ ਪ੍ਰਚਾਰ ਸਮੱਗਰੀ ਵੀ ਵੰਡ ਰਹੇ ਸਨ।

ਇਨ੍ਹਾਂ ਨੂੰ ਪ੍ਰਚਾਰ ਸਮੱਗਰੀ ਜਗਮੀਤ ਸਿੰਘ ਦੀ ਮਾਤਾ ਜਸਵੀਰ ਕੌਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸੀ। ਐਸਐਸਪੀ ਅਨੁਸਾਰ ਤਿੰਨਾਂ ਮੁਲਜ਼ਮਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕਰਕੇ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਐਸਐਸਪੀ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਜਸਵੀਰ ਕੌਰ ਦਾ ਜੇਠ ਮਨਜੀਤ ਸਿੰਘ ਅੱਤਵਾਦੀ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਏਰੀਆ ਕਮਾਂਡਰ ਸੀ। ਇਨ੍ਹਾਂ ਵੱਲੋਂ ਛੱਬੀ ਦਸੰਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਖ਼ਾਲਿਸਤਾਨੀ ਪੱਖੀ ਪ੍ਰਚਾਰ ਸਮੱਗਰੀ ਵੰਡੀ ਜਾਣੀ ਸੀ ਅਤੇ Sikh for justice ਦੇ ਪੋਸਟਰ ਲਗਾਏ ਜਾਣੇ ਸਨ।

ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਭੁੱਲਰ ਹੋਰ ਜਾਣਕਾਰੀ ਦਿੰਦਿਆ ਦੱਸਿਆ ਦੋਸ਼ੀਆਨ ਮੁੱਢਲੀ ਪੁੱਛਗਿੱਛ ਤੋਂ ਸਾਹਮਣੇ ਆਈ ਹੈ ਇਸ ਗਿਰੋਹ ਦੀ ਸਰਗਣਾ ਜਸਵੀਰ ਕੌਰ ਉਕਤ ਹੈ, ਜਿਸ ਪਤੀ ਕੁਲਦੀਪ ਜੋ ਪੰਜਾਬ ਰੋਡਵੇਜ ਚੰਡੀਗੜ੍ਹ ਵਿਖੇ ਸੁਪਰਡੈਂਟ ਦੀ ਨੌਕਰੀ ਕਰਦਾ ਹੈ।

-PTC News

Related Post