ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਪਟਿਆਲਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ

By  Shanker Badra February 9th 2021 07:34 PM

ਪਟਿਆਲਾ : ਮਜ਼ਦੂਰ ਆਗੂ ਨੌਂਦੀਪ ਕੌਰ ਨੂੰ ਹਰਿਆਣਾ ਪੁਲਿਸ ਦੁਆਰਾ ਝੂਠੇ ਪੁਲਿਸ ਕੇਸ ਤਹਿਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਜਿਣਸੀ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗਰਤੀ ਮੰਚ ਵੱਲੋਂ ਸਥਾਨਕ ਬੱਸ ਅੱਡਾ ਚੌਂਕ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ ਹੈ। ਇਸਤਰੀ ਜਾਗਰਤੀ ਮੰਚ ਦੀਆਂ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਉੱਤੇ ਕੇਂਦਰ ਅਤੇ ਭਾਜਪਾ ਸਾਸ਼ਿਤ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਜਬਰ ਦਾ ਕੁਹਾੜਾ ਤੇਜ਼ ਕੀਤਾ ਜਾ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ

Patiala : Protest to get justice for 23-year-old Dalit woman Nodeep Kaur ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਪਟਿਆਲਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ

ਇਸ ਤੋਂ ਪਹਿਲਾਂ ਸਥਾਨਕ ਨਹਿਰੂ ਪਾਰਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਦਿਓਲ ਅਤੇ ਸਪਨਾ ਪਟਿਆਲਾ ਨੇ ਆਖਿਆ ਕਿ ਮੋਦੀ ਸਰਕਾਰ ਦੁਆਰਾ ਜਿੱਥੇ ਖੇਤੀਬਾੜੀ ਆਰਥਿਕਤਾ ਦਾ ਉਜਾੜਾ ਕਰਨ ਲਈ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉੱਥੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਕਾਰਪੋਰੇਟ ਅਤੇ ਸਰਮਾਏਦਾਰਾਂ ਦੀ ਨੂੰ ਲੋਕਾਂ ਦੀ ਮਿਹਨਤ 'ਤੇ ਡਾਕਾ ਮਾਰਨ ਦੀ ਖੁੱਲੀ ਛੁੱਟੀ ਦਿੱਤੀ ਜਾ ਰਹੀ ਹੈ।

Patiala : Protest to get justice for 23-year-old Dalit woman Nodeep Kaur ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਪਟਿਆਲਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ

ਇਸੇ ਜਬਰ ਦੀ ਨੀਤੀ ਤੇ ਚੱਲਦਿਆਂ ਹੀ ਹਰਿਆਣਾ ਪੁਲਿਸ ਵੱਲੋਂ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਨਾ ਸਿਰਫ਼ ਝੂਠੇ ਪੁਲਿਸ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸਗੋਂ ਉਸਦਾ ਜਿਸਮਾਨੀ ਸੋਸ਼ਣ ਵੀ ਕੀਤਾ ਗਿਆ, ਜਿਸ ਲਈ ਸਿੱਧੇ ਤੌਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੁੰਮੇਵਾਰ ਹਨ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਨੌਦੀਪ ਕੌਰ ਨੂੰ ਤੁਰੰਤ ਬਿਨ੍ਹਾਂ ਸ਼ਰਤ ਰਿਹਾਅ ਕਰਦਿਆਂ ਉਸਦਾ ਜਿਣਸੀ ਸੌਸ਼ਣ ਕਰ ਵਾਲੇ ਪੁਲਿਸ ਅਧਿਕਾਰੀਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Patiala : Protest to get justice for 23-year-old Dalit woman Nodeep Kaur ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਪਟਿਆਲਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ

ਇਸ ਦੌਰਾਨ ਅਦਾਰਾ ਪਰਵਾਜ਼ ਵੱਲੋਂ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਰਮਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਦਵਿੰਦਰ ਸਿੰਘ ਪੂਨੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਗੁਰਮੀਤ ਦਿੱਤੂਪੁਰ, ਜਮਹੂਰੀ ਕਿਸਾਨ ਸਭਾ ਵੱਲੋਂ ਰਾਜ ਕਿਸ਼ਨ ਨੂਰਖੇੜੀ, ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਵੱਲੋਂ ਸੁਰਜੀਤ ਸਿੰਘ, ਜਮੀਨ ਪ੍ਰਾਪਤੀ ਸਿੰਘ ਕਮੇਟੀ ਵੱਲੋਂ ਗੁਰਵਿੰਦਰ ਬੌੜਾਂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵਿਕਰਮਦੇਵ ਸਿੰਘ,

Patiala : Protest to get justice for 23-year-old Dalit woman Nodeep Kaur ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਪਟਿਆਲਾ ਵਿਖੇ ਕੀਤਾ ਗਿਆ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਨੌਜਵਾਨ ਭਾਰਤ ਸਭਾ ਵੱਲੋਂ ਖੁਸ਼ਵੰਤ ਸਿੰਘ ਹਨੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹਰਦੀਪ ਟੋਡਰਪੁਰ, ਲੋਕ ਸੰਘਰਸ਼ ਕਮੇਟੀ ਵੱਲੋਂ ਸ਼੍ਰੀਨਾਥ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

-PTCNews

Related Post