ਪਟਿਆਲਾ : ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਮੌਤ

By  Shanker Badra June 1st 2019 01:38 PM

ਪਟਿਆਲਾ : ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਮੌਤ:ਪਟਿਆਲਾ : ਪਟਿਆਲਾ ਦੀਆਂ ਸਥਾਨਕ ਜੋੜੀਆਂ ਸੜਕਾਂ 'ਤੇ ਅੱਜ ਸਵੇਰੇ ਪੀ.ਆਰ.ਟੀ.ਸੀ. ਬੱਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਪੀ.ਆਰ.ਟੀ.ਸੀ. ਬੱਸ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।

Patiala PRTC bus Motorcycle collision ,Two Young people Death
ਪਟਿਆਲਾ : ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਪਟਿਆਲਾ ਤੋਂ ਪਹੋਵਾ ਜਾ ਰਹੀ ਸੀ।ਇਸ ਦੌਰਾਨ ਪੀ.ਆਰ.ਟੀ.ਸੀ. ਬੱਸ ਦੀ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Patiala PRTC bus Motorcycle collision ,Two Young people Death
ਪਟਿਆਲਾ : ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਾਭਾ – ਭਾਦਸੋਂ ਰੋਡ ‘ਤੇ ਪਲਟਿਆ ਸ਼ਰਧਾਲੂਆਂ ਨਾਲ ਭਰਿਆ ਟੈਂਪੂ , ਕਈ ਔਰਤਾਂ ਅਤੇ ਬੱਚੇ ਜ਼ਖ਼ਮੀ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬੱਸ ਨੂੰ ਕਬਜ਼ੇ 'ਚ ਲੈ ਲਿਆ।ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ 'ਚ ਰੱਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTCNews

Related Post