ਸ਼ਰਮਨਾਕ! ਮੁੱਖ ਮੰਤਰੀ ਦੇ ਸ਼ਹਿਰ 'ਚ ਵੀ ਲੜਕੀਆਂ ਨਹੀਂ ਸੁਰੱਖਿਅਤ, 2 ਸਾਲਾ ਬੱਚੀ ਨਾਲ ਹੋਇਆ ਜਬਰ-ਜ਼ਨਾਹ

By  Jashan A April 8th 2019 02:21 PM

ਸ਼ਰਮਨਾਕ! ਮੁੱਖ ਮੰਤਰੀ ਦੇ ਸ਼ਹਿਰ 'ਚ ਵੀ ਲੜਕੀਆਂ ਨਹੀਂ ਸੁਰੱਖਿਅਤ, 2 ਸਾਲਾ ਬੱਚੀ ਨਾਲ ਹੋਇਆ ਜਬਰ-ਜ਼ਨਾਹ,ਪਟਿਆਲਾ: ਪੰਜਾਬ 'ਚ ਜਬਰ-ਜਨਾਹ ਦੀਆਂ ਘਟਨਾਵਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਹੁਣ ਤੱਕ ਅਨੇਕਾਂ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।

rape ਸ਼ਰਮਨਾਕ! ਮੁੱਖ ਮੰਤਰੀ ਦੇ ਸ਼ਹਿਰ 'ਚ ਵੀ ਲੜਕੀਆਂ ਨਹੀਂ ਸੁਰੱਖਿਅਤ, 2 ਸਾਲਾ ਬੱਚੀ ਨਾਲ ਹੋਇਆ ਜਬਰ-ਜ਼ਨਾਹ

ਕੁਝ ਸ਼ਰਾਰਤੀ ਅਨਸਰਾਂ ਵਲੋਂ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਵਿਅਕਤੀ ਨੇ 2 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕੀਤਾ।

ਹੋਰ ਪੜ੍ਹੋ:ਸਹੁਰਾ ਪਰਿਵਾਰ ਕਰਦਾ ਸੀ ਤੰਗ, ਅੱਕੇ ਨੌਜਵਾਨ ਚੁੱਕਿਆ ਇਹ ਕਦਮ

rape ਸ਼ਰਮਨਾਕ! ਮੁੱਖ ਮੰਤਰੀ ਦੇ ਸ਼ਹਿਰ 'ਚ ਵੀ ਲੜਕੀਆਂ ਨਹੀਂ ਸੁਰੱਖਿਅਤ, 2 ਸਾਲਾ ਬੱਚੀ ਨਾਲ ਹੋਇਆ ਜਬਰ-ਜ਼ਨਾਹ

ਇਸ ਮਾਮਲੇ ਵਿਚ ਥਾਣਾ ਆਨਾਜ ਮੰਡੀ ਦੀ ਪੁਲਸ ਨੇ ਅਮਰਜੀਤ ਸਿੰਘ ਨਿਵਾਸੀ ਇੰਦਰਾ ਕਾਲੋਨੀ ਪਟਿਆਲਾ ਵਿਰੁੱਧ 376 ਆਈ.ਪੀ.ਸੀ. ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।ਬੱਚੀ ਦੀ ਮਾਂ ਨੇ ਇਸ ਮਾਮਲੇ ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਵਿਅਕਤੀ ਉਸ ਦੀ 2 ਸਾਲ ਦੀ ਬੱਚੀ ਨੂੰ ਖਿਡਾਉਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ ਅਤੇ ਉਥੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post