550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ

By  Jashan A September 22nd 2019 10:32 AM -- Updated: September 22nd 2019 10:36 AM

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ,ਪਟਿਆਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ 'ਚ ਸਿੱਖ ਸੰਗਤਾਂ ਵੱਲੋਂ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ।

Nagar Kirtan ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ।ਇਸ ਦੌਰਾਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਵਿਖੇ ਵੀ ਨਗਰ ਕੀਰਤਨ ਸਜਾਇਆ ਗਿਆ ਹੈ।

ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਮੀਟਿੰਗ

Nagar Kirtanਜਿਥੇ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੁੱਢਾ ਦਲ 96 ਕਰੋੜੀ ਦੇ ਸਹਿਯੋਗ ਨਾਲ 550 ਕਾਰਾਂ ਦਾ ਕਾਫਲਾ ਨਗਰ ਕੀਰਤਨ ਦੇ ਰੂਪ 'ਚ ਗੁਰਦੁਆਰਾ ਦੁਖਨਿਵਾਰਨ ਸਾਹਿਬ ਤੋਂ ਰਵਾਨਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨਗਰ ਕੀਰਤਨ ਨਾਭਾ, ਮਲੇਰਕੋਟਲਾ, ਰਾਏਕੋਟ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪਹੁੰਚੇਗਾ।

-PTC News

Related Post