ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਹੋਇਆ ਦੇਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

By  Jashan A January 26th 2019 04:32 PM -- Updated: January 26th 2019 05:27 PM

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਹੋਇਆ ਦੇਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ,ਪਟਿਆਲਾ: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਅੱਜ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 83 ਸਾਲ ਦੀ ਸੀ। ਮਿਲੀ ਜਾਣਕਾਰੀ ਮੁਤਾਬਕ ਦਲੀਪ ਸਿੰਘ ਪਾਂਧੀ ਨੂੰ ਬੀਤੀ ਰਾਤ ਪਟਿਆਲਾ ਦੇ ਅਮਰ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਸੀ।

sad ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਹੋਇਆ ਦੇਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

ਅੱਜ ਸਵੇਰੇ ਉਨ੍ਹਾਂ ਨੇ ਹਸਪਤਾਲ ਵਿਚ ਆਖਰੀ ਸਾਹ ਲਏ। ਉਹਨਾਂ ਦੀ ਮੌਤ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਅੱਜ ਤ੍ਰਿਪੜੀ ਵਿਖੇ ਪੁਲਿਸ ਦੀ ਟੁਕੜੀ ਵੱਲੋਂ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

sad ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲੀਪ ਸਿੰਘ ਪਾਂਧੀ ਦਾ ਹੋਇਆ ਦੇਹਾਂਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

ਜ਼ਿਕਰ ਏ ਖਾਸ ਹੈ ਕਿ ਦਲੀਪ ਸਿੰਘ ਪਾਂਧੀ ਪੰਜਾਬ ਦੇ ਸਾਬਕਾ ਮੰਤਰੀ ਤੇ ਅਮਲੋਹ ਤੋਂ ਵਿਧਾਇਕ ਰਹਿ ਚੁੱਕੇ ਹਨ।

-PTC News

Related Post