ਪਟਿਆਲਾ: ETT ਪਾਸ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਮੰਗਾਂ ਨਾ ਪੂਰੀਆਂ ਹੋਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ 5 ਅਧਿਆਪਕ, ਦੇਖੋ ਤਸਵੀਰਾਂ

By  Jashan A March 4th 2019 08:45 AM

ਪਟਿਆਲਾ: ETT ਪਾਸ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਮੰਗਾਂ ਨਾ ਪੂਰੀਆਂ ਹੋਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ 5 ਅਧਿਆਪਕ, ਦੇਖੋ ਤਸਵੀਰਾਂ,ਪਟਿਆਲਾ: ਅਧਿਆਪਕ ਵਰਗ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਰਮਸਾ ਅਧਿਆਪਕਾਂ ਤੋਂ ਬਾਅਦ ਹੁਣ ਈ ਟੀ ਟੀ ਟੈਟ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਵੀ ਬੀਤੇ ਦਿਨ ਪਟਿਆਲਾ ਦੇ ਨਜ਼ਦੀਕ ਬਹਾਦੁਰਗੜ੍ਹ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ ਅਤੇ ਮੰਗਾਂ ਨਾ ਪੂਰੀਆਂ ਹੋਣ ਕਾਰਨ ਬਹਾਦੁਰਗੜ੍ਹ ਵਿਖੇ ਗੁਰਦੁਆਰਾ 9ਵੀਂ ਪਾਤਸ਼ਾਹੀ ਦੇ ਸਾਹਮਣੇ ਪਾਣੀ ਦੀ ਟੈਂਕੀ 'ਤੇ 5 ਅਧਿਆਪਕ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। [caption id="attachment_264448" align="aligncenter" width="300"]ett ਪਟਿਆਲਾ: ETT ਪਾਸ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਮੰਗਾਂ ਨਾ ਪੂਰੀਆਂ ਹੋਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ 5 ਅਧਿਆਪਕ, ਦੇਖੋ ਤਸਵੀਰਾਂ[/caption] ਇਸ ਮੌਕੇ ਜਦੋਂ ਪੀਟੀਸੀ ਨਿਊਜ਼ ਦੀ ਟੀਮ ਵੱਲੋਂ ਅਧਿਆਪਕਾਂ ਨਾਲ ਗੱਲਬਾਤ ਕੀਤੀ ਤਾਂ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪੰਜਾਬ ਵਿਚ 14 ਹਜ਼ਾਰ ਦੇ ਕਰੀਬ ਟੈਟ ਪਾਸ ETT ਅਧਿਆਪਕ ਹਨ ਅਤੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ 'ਚ 12 ਹਜ਼ਾਰ ਦੇ ਕਰੀਬ ਪੋਸਟਾਂ ਖਾਲੀ ਹਨ। [caption id="attachment_264450" align="aligncenter" width="300"]ett ਪਟਿਆਲਾ: ETT ਪਾਸ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਮੰਗਾਂ ਨਾ ਪੂਰੀਆਂ ਹੋਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ 5 ਅਧਿਆਪਕ, ਦੇਖੋ ਤਸਵੀਰਾਂ[/caption] ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨਾਲ ਕਿੰਨੀਆਂ ਮੀਟਿੰਗਾਂ ਕਰ ਚੁੱਕੇ ਹਾਂ ਪਰ ਕੁੱਝ ਵੀ ਸਿੱਟਾ ਨਹੀਂ ਨਿਕਲਿਆ। ਇਸ ਮੌਕੇ ਉਹਨਾਂ ਪੰਜਾਬ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਵੀ ਲਾਏ। [caption id="attachment_264449" align="aligncenter" width="300"]ett ਪਟਿਆਲਾ: ETT ਪਾਸ ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ ਹੱਲਾ ਬੋਲ, ਮੰਗਾਂ ਨਾ ਪੂਰੀਆਂ ਹੋਣ 'ਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ 5 ਅਧਿਆਪਕ, ਦੇਖੋ ਤਸਵੀਰਾਂ[/caption] ਉਹਨਾਂ ਇਹ ਵੀ ਕਿਹਾ ਕਿ ਜੇ ਪੰਜਾਬ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਇਹ ਪ੍ਰਦਰਸ਼ਨ ਹੋਰ ਤਿੱਖਾ ਹੋ ਸਕਦਾ ਹੈ। -PTC News

Related Post