ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਮਿਡ ਡੇਅ ਮੀਲ ਕੁੱਕ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

By  Jashan A September 29th 2019 02:20 PM -- Updated: September 29th 2019 02:21 PM

ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਮਿਡ ਡੇਅ ਮੀਲ ਕੁੱਕ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ,ਪਟਿਆਲਾ: ਅੱਜ ਪਟਿਆਲਾ ਵਿਖੇ ਬਾਰਿਸ਼ ਦੌਰਾਨ ਹੀ ਮਿਡ-ਡੇਅ ਮੀਲ ਕੁੱਕ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ।

Midday Meal Workers Protest ਇਸ ਮੌਕੇ ਉਹਨਾਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਵਰਕਰਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਨੂੰ ਬਣਦੀ ਤਨਖਾਹ ਨਹੀਂ ਦੇ ਰਹੀ। ਇਸ ਕਾਰਨ ਉਹ ਬਾਰਿਸ਼ 'ਚ ਵੀ ਪ੍ਰਦਰਸ਼ਨ ਕਰਦੇ ਰਹੇ।

ਹੋਰ ਪੜ੍ਹੋ: ਮਹਿਲਾ ਅਧਿਆਪਕਾਂ ਨੇ ਰੱਖਿਆ ਪੰਜਾਬ ਸਰਕਾਰ ਦੀ ਬੇੜੀ ਡੁੱਬਣ ਦਾ ਵਰਤ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਅਤੇ ਸਾਨੂੰ ਘੱਟ ਤਨਖਾਹ ਦੇ

ਕੇ ਮਜ਼ਾਕ ਕੀਤਾ ਜਾ ਰਿਹਾ ਹੈ। ਇਸ ਕਾਰਨ ਅੱਜ ਉਹ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਉਹਨਾਂ ਨੂੰ ਰਸਤੇ 'ਚ ਹੀ ਰੋਕ ਲਿਆ।

Midday Meal Workers Protestਉਹਨਾਂ ਕਿਹਾ ਕਿ ਅਸੀਂ ਤਹਿਸੀਲਦਾਰ ਨੂੰ ਆਪਣਾ ਮੰਗ ਪੱਤਰ ਸੌਂਪ ਦਿੱਤਾ ਹੈ। ਜਿਸ ਦੌਰਾਨ ਉਹਨਾਂ ਵਿਸ਼ਵਾਸ ਦਿਵਾਇਆ ਕਿ ਤੁਹਾਡੀ ਕੱਲ੍ਹ ਦੁਪਹਿਰ 2 ਵਜੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ।

Midday Meal Workers Protestਅੱਗੇ ਉਹਨਾਂ ਕਿਹਾ ਕਿ ਜੇਕਰ ਮੀਟਿੰਗ 'ਚ ਕੋਈ ਹੱਲ ਨਾ ਨਿਕਲਿਆ ਤਾਂ ਇਸ ਰੋਸ ਮਾਰਚ ਨੂੰ ਵਿਸ਼ਾਲ ਰੂਪ ਦੇਵਾਂਗੇ। ਫਿਲਹਾਲ ਮੰਗ ਪੱਤਰ ਸੌਂਪਣ 'ਤੇ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ ਹੈ।

-PTC News

Related Post