ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੌਸ਼ਨਾਈ ਪੰਜਾਬੀ ਯੂਨੀਵਰਸਿਟੀ, ਦੇਖੋ ਅਲੌਕਿਕ ਤਸਵੀਰਾਂ

By  Jashan A November 7th 2019 03:33 PM -- Updated: November 7th 2019 03:35 PM

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਰੌਸ਼ਨਾਈ ਪੰਜਾਬੀ ਯੂਨੀਵਰਸਿਟੀ, ਦੇਖੋ ਅਲੌਕਿਕ ਤਸਵੀਰਾਂ,ਪਟਿਆਲਾ: ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਖਾਸਾ ਉਤਸ਼ਾਹ ਹੈ। ਸੰਗਤਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੂਰੇ ਵਿਸ਼ਵ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਰੋਸ਼ਨਾਇਆ ਜਾਵੇ, ਜਿਸ ਦੇ ਚੱਲਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਇਕ ਬਹੁਤ ਹੀ ਸ਼ਲਾਘਾ ਭਰਿਆ ਕਦਮ ਚੁੱਕਿਆ ਗਿਆ ਹੈ।

Pbi Uniਇਸ ਦੌਰਾਨ ਸਾਰੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਖੁਦ ਪੂਰੀ ਪੰਜਾਬੀ ਯੂਨੀਵਰਸਿਟੀ ਨੂੰ ਰੋਸ਼ਨੀ ਦੀ ਚਾਦਰ ਪਾ ਕੇ ਜਗਮਗਾ ਦਿੱਤਾ ਹੈ।

ਹੋਰ ਪੜ੍ਹੋ: ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ 'ਚ ਪਟੀਸ਼ਨ ਦਾਖਲ

Pbi Uniਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿੱਤੀ ਸੰਕਟ ਤੋਂ ਲੰਘ ਰਹੀ ਹੈ, ਉਸ ਨੂੰ ਦੇਖਦੇ ਹੋਏ ਵਿਦਿਆਰਥੀਆਂ ਵਲੋਂ ਇਹ ਸ਼ਲਾਘਾ ਭਰਿਆ ਕਦਮ ਚੁੱਕਿਆ ਗਿਆ ਹੈ। ਵਿਦਿਆਰਥੀਆਂ ਦੀ ਸੋਚ ਹੈ ਕਿ ਇਹ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਸ ਅਦਾਰੇ ਤੋਂ ਸਿੱਖਿਆ ਲੈ ਰਹੇ ਹਾਂ ਤੇ ਪੜ੍ਹਾਈ ਕਰ ਰਹੇ ਹਨ।

Pbi Uniਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਹ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ‘ਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।

-PTC News

Related Post