ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

By  Jashan A March 24th 2019 11:50 AM -- Updated: March 24th 2019 11:53 AM

ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼,ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਲੁਟੇਰਿਆਂ ਵੱਲੋਂ ਬੇਖੌਫ ਹੋ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

pti ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

ਜਿਸ ਦੌਰਾਨ ਤਾਜ਼ਾ ਮਾਮਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਯੂਨੀਵਰਸਿਟੀ ਦੇ ਨਜ਼ਦੀਕ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐਮ ਨੂੰ ਨਿਸ਼ਾਨਾ ਬਣਾਇਆ ਤੇ ਉਸ ਵਿੱਚੋਂ ਕੈਸ਼ ਲੁੱਟਣ ਦੀ ਕੋਸ਼ਿਸ਼ ਕੀਤੀ।

ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਨਵੇਂ ਸਾਲ 2019 ਦੀ ਮੁਬਾਰਕਬਾਦ

ਮਿਲੀ ਜਾਣਕਾਰੀ ਮੁਤਾਬਕ ਏ ਟੀ ਐੱਮ ਵਿੱਚ 8 ਲੱਖ ਰੁਪਏ ਕੈਸ਼ ਸੀ, ਜਿਸ ਦੌਰਾਨ ਸਥਾਨਕ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਕਿ ਲੁਟੇਰਿਆਂ ਨੇ ਕਿੰਨੀ ਰਾਸ਼ੀ 'ਤੇ ਹੱਥ ਫੇਰਿਆ ਹੈ।

pti ਮੁੱਖ ਮੰਤਰੀ ਦੇ ਸ਼ਹਿਰ 'ਚ ਬੇਖੌਫ ਹੋਏ ਲੁਟੇਰੇ, ਪੰਜਾਬ ਐਂਡ ਸਿੰਧ ਬੈਂਕ ਦੇ ATM ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੀਤੀ ਕੋਸ਼ਿਸ਼

ਪੁਲਿਸ ਦਾ ਕਹਿਣਾ ਹੈ ਕਿ ਆਸ ਪਾਸ ਦੇ ਸੀਸੀਟੀਵੀ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਖ਼ ਮਿਲ ਸਕੇ।

-PTC News

Related Post