ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਤੋਂ ਫਿਰ ਭੱਜੀ ਪੰਜਾਬ ਸਰਕਾਰ ! ਪੜ੍ਹੋ ਪੂਰੀ ਖ਼ਬਰ

By  Jashan A January 26th 2020 01:16 PM -- Updated: January 26th 2020 02:01 PM

ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਤੋਂ ਫਿਰ ਭੱਜੀ ਪੰਜਾਬ ਸਰਕਾਰ ! ਪੜ੍ਹੋ ਪੂਰੀ ਖ਼ਬਰ,ਪਟਿਆਲਾ: ਇੱਕ ਵਾਰ ਫਿਰ ਤੋਂ ਸੂਬਾ ਸਰਕਾਰ ਨੌਜਵਾਨਾਂ ਨੂੰ ਸਮਾਰਟਫੋਨ ਦੇਣ ਤੋਂ ਭੱਜਦੀ ਨਜ਼ਰ ਆ ਰਹੀ ਹੈ। ਦਰਅਸਲ, 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ।

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪਟਿਆਲਾ 'ਚ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਿਰਕਤ ਕਰਨ ਮਗਰੋਂ ਸਪਸ਼ਟ ਕੀਤਾ ਗਿਆ ਹੈ ਕਿ ਅੱਜ ਨੌਜਵਾਨਾਂ ਨੂੰ ਸਮਾਰਟ ਫੋਨ ਨਹੀਂ ਮਿਲਣਗੇ।

ਸਿੰਗਲਾ ਨੇ ਕਿਹਾ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ 26 ਜਨਵਰੀ ਤੱਕ ਮੋਬਾਈਲ ਨਹੀਂ ਦੇ ਸਕੇ। ਉਨ੍ਹਾਂ ਕਿਹਾ 31 ਮਾਰਚ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਮੋਬਾਇਲ ਮਿਲ ਜਾਣਗੇ।

ਹੋਰ ਪੜ੍ਹੋ: ਲੁਧਿਆਣਾ ਪੁਲਿਸ ਨੇ ਅਤਿਵਾਦੀ ਸੰਗਠਨਾਂ ਨਾਲ ਸੰਬੰਧਤ 2 ਕਸ਼ਮੀਰੀ ਨੌਜਵਾਨਾਂ ਨੂੰ ਲਿਆ ਹਿਰਾਸਤ 'ਚ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ 26 ਜਨਵਰੀ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ।

2018 ਵਿੱਚ 530 ਮਿਲੀਅਨ ਭਾਰਤੀਆਂ ਦੇ ਹੱਥਾਂ ਵਿੱਚ ਹੋਣਗੇ ਸਮਾਰਟਫ਼ੋਨਦੱਸਣਯੋਗ ਹੈ ਕਿ ਸਰਕਾਰ ਪਹਿਲਾਂ ਦੀਵਾਲੀ ਮੌਕੇ ਵੀ ਸਮਾਰਟ ਫ਼ੋਨ ਦੇਣ ਦਾ ਵਾਅਦਾ ਪੂਰਾ ਕਰਨ 'ਚ ਅਸਮਰਥ ਰਹੀ ਸੀ ਤੇ ਹੁਣ 26 ਜਨਵਰੀ ਨੂੰ ਵੀ ਸਰਕਾਰ ਆਪਣੇ ਵਾਅਦੇ ਤੋਂ ਭਜਦੀ ਨਜ਼ਰ ਆ ਰਹੀ ਹੈ।

-PTC News

Related Post