ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ 'ਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ

By  Shanker Badra October 7th 2018 11:33 AM -- Updated: October 7th 2018 11:39 AM

ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ 'ਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਤਸਵੀਰਾਂ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਜਬਰ ਵਿਰੋਧੀ ਰੈਲੀ ਕੀਤੀ ਜਾ ਰਹੀ ਹੈ।ਇਹ ਰੈਲੀ ਪਟਿਆਲਾ-ਸੰਗਰੂਰ ਰੋਡ 'ਤੇ ਪਿੰਡ ਮਹਿਮਦਪੁਰ 'ਚ ਕੀਤੀ ਜਾ ਰਹੀ ਹੈ।patiala-sad-jabar-virodhi-rally-workers-gorgeous-gatheringਅਕਾਲੀ ਦਲ ਦੀ ਇਸ ਰੈਲੀ ਵਿਚ ਨਿਊ ਮੋਤੀ ਮਹਿਲ ਨਿਸ਼ਾਨੇ 'ਤੇ ਹੋਵੇਗਾ।ਇਹ ਰੈਲੀ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਵੇਗੀ।patiala-sad-jabar-virodhi-rally-workers-gorgeous-gatheringਇਸ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਪਹੁੰਚੇ ਸ਼ੁਰੂ ਹੋ ਗਏ ਹਨ।ਇਸ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਿਆਸੀ ਸਟੇਜ਼ ਤਿਆਰ ਹੈ।patiala-sad-jabar-virodhi-rally-workers-gorgeous-gatheringਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ,ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਾਗੀਰ ਕੌਰ,ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ,ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ,ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ,ਵਰਦੇਵ ਸਿੰਘ ਮਾਨ ਅਤੇ ਹੋਰ ਸੀਨੀਅਰ ਆਗੂ ਰੈਲੀ 'ਚ ਹਾਜ਼ਰ ਸਨ।

-PTCNews

Related Post