ਪਟਿਆਲਾ : ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

By  Shanker Badra June 18th 2020 07:28 PM

ਪਟਿਆਲਾ : ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ:ਪਟਿਆਲਾ : ਭਾਰਤ-ਚੀਨ ਸਰਹੱਦ 'ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਪੰਜਾਬ ਦੇ ਸ਼ਹੀਦ ਹੋਏ 4 ਜਵਾਨਾਂ ਚੋਂ ਜ਼ਿਲ੍ਹਾ ਪਟਿਆਲਾ ਦੇ ਪਿੰਡ ਸੀਲ ਦੇ ਜੰਮਪਲ ਨਾਇਬ ਸੂਬੇਦਾਰ ਮਨਦੀਪ ਸਿੰਘ ਦਾ ਪਿੰਡ ਸੀਲ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ।

ਜਦੋਂ ਉਨ੍ਹਾਂ ਦੀ ਮ੍ਰਿਤਕ ਦੇਹ ਜੱਦੀ ਪਿੰਡ ਸੀਲ 'ਚ ਪਹੁੰਚੀ ਤਾਂ ਸਾਰਾ ਪਿੰਡ 'ਚ ਮਾਹੌਲ ਗ਼ਮਗੀਨ ਹੋ ਗਿਆ ਅਤੇ ਹਰ ਕਿਸੇ ਦੀਆਂ ਅੱਖਾਂ ਨਮ ਸੀ। ਉਨ੍ਹਾਂ ਦੇ ਜੱਦੀ ਪਿੰਡ 'ਚ ਮਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸ਼ਹੀਦ ਜਵਾਨ ਨੂੰ 12 ਸਾਲਾਂ ਪੁੱਤ ਜੋਬਨਪ੍ਰੀਤ ਨੇ ਅੰਤਿਮ ਵਿਦਾਈ ਦਿੱਤੀ ਤੇ ਅਗਨੀ ਭੇਂਟ ਕੀਤੀ।

Patiala Shaheed Mandeep Singh with Government honors Funeral ਪਟਿਆਲਾ : ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀਆਂ ਨੇ ਭਾਰਤ-ਚੀਨ ਸਰਹੱਦ 'ਤੇ ਗਲਵਾਨ ਘਾਟੀ ਵਿਖੇ ਚੀਨ ਦੀ ਫ਼ੌਜ ਨਾਲ ਹੋਈ ਝੜਪ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ 'ਤੇ ਲਿਪਟਿਆ ਤਿਰੰਗਾ ਝੰਡਾ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟਾ ਜੋਬਨਪ੍ਰੀਤ ਸਿੰਘ ਨੂੰ ਸੌਂਪਿਆ ਹੈ।

Patiala Shaheed Mandeep Singh with Government honors Funeral ਪਟਿਆਲਾ : ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਭਾਰਤ-ਚੀਨ ਸਰਹੱਦ 'ਤੇ ਗਲਵਾਨ ਘਾਟੀ ਵਿਖੇ ਚੀਨ ਦੀ ਫ਼ੌਜ ਨਾਲ ਹੋਈ ਮੁੱਠਭੇੜ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਮਾਤਾ ਜੀ ਸ੍ਰੀਮਤੀ ਸ਼ਕੁੰਤਲਾ ਕੌਰ,ਪਤਨੀ ਸ੍ਰੀਮਤੀ ਗੁਰਦੀਪ ਕੌਰ, ਬੇਟੀ ਮਹਿਕਪ੍ਰੀਤ ਕੌਰ ਅਤੇ ਬੇਟਾ ਜੋਬਨਪ੍ਰੀਤ ਸਿੰਘ ਸਲਾਮੀ ਦਿੱਤੀ ਹੈ।

ਦੱਸ ਦੇਈਏ ਕਿ ਸ਼ਹੀਦ ਸੂਬੇਦਾਰ ਮਨਦੀਪ ਸਿੰਘ 20 ਮਾਰਚ 1980 ਨੂੰ ਫ਼ੌਜ ’ਚ ਭਰਤੀ ਹੋਏ ਸਨ। ਸ਼ਹੀਦ ਸੂਬੇਦਾਰ ਮਨਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਤਾਲਾਬੰਦੀ ਕਰਕੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਪਰਤੇ ਸਨ। ਜ਼ਿਕਰਯੋਗ ਹੈ ਕਿ 15 ਜੂਨ ਨੂੰ ਚੀਨ ਅਤੇ ਭਾਰਤ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ 20 ਫ਼ੌਜੀ ਸ਼ਹੀਦ ਹੋ ਗਏ ਹਨ ,ਜਿਨ੍ਹਾਂ ਚ 4 ਜਵਾਨ ਪੰਜਾਬ ਦੇ ਹਨ।

-PTCNews

Related Post