ਸਿੱਧੂ ਮੂਸੇਵਾਲਾ ਮਾਮਲਾ: ਜੁਲਕਾ ਥਾਣੇ ਦੇ SHO ਇੰਸਪੈਕਟਰ ਗੁਰਪ੍ਰੀਤ ਭਿੰਡਰ ਅਤੇ ਇੱਕ ਹੈੱਡ ਕਾਂਸਟੇਬਲ ਨੂੰ ਕੀਤਾ ਮੁਅੱਤਲ

By  Shanker Badra May 5th 2020 06:20 PM

ਸਿੱਧੂ ਮੂਸੇਵਾਲਾ ਮਾਮਲਾ: ਜੁਲਕਾ ਥਾਣੇ ਦੇ SHO ਇੰਸਪੈਕਟਰ ਗੁਰਪ੍ਰੀਤ ਭਿੰਡਰ ਅਤੇ ਇੱਕ ਹੈੱਡ ਕਾਂਸਟੇਬਲ ਨੂੰ ਕੀਤਾ ਮੁਅੱਤਲ:ਪਟਿਆਲਾ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ AK-47 ਰਾਈਫ਼ਲ ਨਾਲ ਗਾਇਕ ਸਿੱਧੂ ਮੂਸੇਵਾਲਾ ਨੂੰ ਸਿਖਲਾਈ ਦੇਣ ਦਾ ਮਾਮਲਾ ਸਾਹਮਣਾ ਆਇਆ ਸੀ। ਇਸ ਮਾਮਲੇ ਵਿੱਚ ਪਟਿਆਲਾ ਦੇ ਜੁਲਕਾ ਥਾਣੇ ਦੇ SHO ਇੰਸਪੈਕਟਰ ਗੁਰਪ੍ਰੀਤ ਭਿੰਡਰ ਅਤੇ ਹੈੱਡ ਕਾਂਸਟੇਬਲ ਗਗਨਦੀਪ ਸਿੰਘ ਮੁਅੱਤਲ ਕੀਤਾ ਗਿਆ ਹੈ ਅਤੇ ਦੋਵਾਂ ਅਧਿਕਾਰੀਆਂ ਖਿਲਾਫ ਵਿਭਾਗੀ ਜਾਂਚ ਵੀ ਆਰੰਭ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਪ੍ਰੀਤ ਭਿੰਡਰ 'ਤੇ ਦੋਸ਼ ਹੈ ਕਿ ਉਸ ਨੇ ਅਣ ਅਧਿਕਾਰਤ ਤੌਰ 'ਤੇ ਗਗਨਦੀਪ ਸਿੰਘ ਨੂੰ ਡੀਐੱਸਪੀ ਦਲਜੀਤ ਵਿਰਕ ਨਾਲ ਭੇਜਿਆ ਸੀ। ਹੈੱਡ ਕਾਂਸਟੇਬਲ ਗਗਨਦੀਪ ਸਿੰਘ, ਦਲਜੀਤ ਵਿਰਕ ਤੇ ਹੋਰਨਾਂ ਨਾਲ ਮੂਸੇਵਾਲਾ ਦੀ ਵੀਡੀਓ ਵਿੱਚ ਨਜ਼ਰ ਆ ਰਹੇ ਹਨ।

ਇਸ ਤੋਂ ਪਹਿਲਾਂ ਬਰਨਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ, ਇੰਦਰ ਗਰੇਵਾਲ, ਜੰਗ ਸ਼ੇਰ ਸਿੰਘ ਵਾਸੀ ਪਟਿਆਲਾ, ਕਰਮ ਸਿੰਘ ਲਹਿਲ ਅਤੇ 5 ਪੁਲਿਸ ਮੁਲਾਜ਼ਮਾਂ ਵਿਰੁੱਧ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਥਾਣਾ ਧਨੌਲਾ ਵਿਖੇ ਮੁਕੱਦਮਾ ਦਰਜ ਕੀਤਾ ਸੀ, ਜਿਨ੍ਹਾਂ ਵਿਚ ਇਕ ਸਬ-ਇੰਸਪੈਕਟਰ, ਦੋ ਹੈਡ ਕਾਂਸਟੇਬਲ ਅਤੇ ਦੋ ਕਾਂਸਟੇਬਲ ਸ਼ਾਮਲ ਹਨ।

-PTCNews

Related Post