ਪਟਿਆਲਾ : ਸੁਰਜੀਤ ਸਿੰਘ ਰੱਖੜਾ ਨੇ ਸ਼ਰਾਬ ਦੀ ਸਮੱਗਲਿੰਗ ਜਾਂ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

By  Shanker Badra May 21st 2020 12:31 PM

ਪਟਿਆਲਾ : ਸੁਰਜੀਤ ਸਿੰਘ ਰੱਖੜਾ ਨੇ ਸ਼ਰਾਬ ਦੀ ਸਮੱਗਲਿੰਗ ਜਾਂ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ:ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਸਮੇਤ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਘਨੌਰ ਦੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਸਮੇਤ ਹਰਪਾਲ ਜੁਨੇਜਾ, ਕਬੀਰ ਦਾਸ, ਸਤਵੀਰ ਖੱਟੜਾ, ਜਸਮੇਰ ਸਿੰਘ ਲਾਚੜੁ, ਸੁਰਜੀਤ ਸਿੰਘ ਅਬਲੋਵਾਲ, ਅਜਾਇਬ ਸਿੰਘ ਮੁਖਮੈਲਪੁਰ, ਹਰਿੰਦਰਪਾਲ ਸਿੰਘ ਟੌਹੜਾ, ਹੈਰੀ ਮੁਖਮੈਲਪੁਰ ਆਦਿ ਹਾਜ਼ਿਰ ਸਨ।

ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਾਬ ਦੀ ਸਮੱਗਲਿੰਗ ਜਾਂ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਧੰਦੇ ਵਿੱਚ ਕਿਸੇ ਵੀ ਪਾਰਟੀ ਦਾ ਵਿਅਕਤੀ ਹੋਵੇ, ਉਸ ਖਿਲਾਫ ਕਾਰਵਾਈ ਕੀਤੀ ਜਾਵੇ ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਕਲੀ ਸ਼ਰਾਬ ਫੈਕਟਰੀ ਵਿੱਚ ਜਿਹੜੇ ਵੀ ਰਾਜਨੀਤਕ ਆਗੂ ਲਿਪਤ ਹਨ ,ਉਨ੍ਹਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਵਿੱਚ ਅਜਿਹੇ ਲੋਕਾਂ ਵਲੋਂ ਨਕਲੀ ਸ਼ਰਾਬ ਪਿਲਾਉਣਾ ਲੋਕਾਂ ਲਈ ਡੈਥ ਵਾਰੰਟ ਹੈ।

-PTCNews

Related Post