ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਜਾਹਿਰ

By  Shanker Badra January 12th 2019 07:16 PM

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਜਾਹਿਰ:ਪਟਿਆਲਾ : ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ 'ਤੇ ਪਟਿਆਲਾ ਸ਼ਹਿਰ 'ਚ ਅਧਿਆਪਕਾਂ ਦੇ ਪੱਕੇ ਧਰਨੇ ਦੇ 56ਵੇਂ ਦਿਨ ਕੀਤੇ ਸਾਰੇ ਐਲਾਨਾਂ ਤੋਂ ਪਿੱਛੇ ਹਟਦਿਆਂ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਅਤੇ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਇਆ ਹੈ।

Patiala Teachers Education Minister OP Soni Against Protest ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਜਾਹਿਰ

ਸਵਾ ਮਹੀਨਾ ਬੀਤਣ ਦੇ ਬਾਵਜੂਦ ਜਨਤਕ ਰੂਪ ਵਿੱਚ ਕੀਤੇ ਐਲਾਨਾਂ ਨੂੰ ਪੂਰਾ ਨਾ ਕਰਕੇ ਅਤੇ ਐੱਸ.ਐੱਸ ਏ ਰਮਸਾ ਅਧਿਆਪਕਾਂ ਦੀ ਤਨਖਾਹ ਕਟੌਤੀ ਨੂੰ ਜਬਰੀ ਲਾਗੂ ਕਰਵਾਉਣ ਲਈ ਆਨ ਲਾਇਨ ਪਾਰਟਲ ਫਿਰ ਤੋਂ ਖੋਲਣ ਦੇ ਰੋਸ ਵਜੋਂ ਪਟਿਆਲਾ ਜ਼ਿਲੇ ਦੇ ਅਧਿਆਪਕਾਂ ਨੇ ਮੋਰਚੇ ਦੇ ਸੂਬਾਈ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੂਬਾ ਕੋ ਕਨਵੀਨਰਾਂ ਹਰਦੀਪ ਸਿੰਘ ਟੋਡਰਪੁਰ, ਕਰਮਿੰਦਰ ਸਿੰਘ ਅਤੇ ਅਧਿਆਪਕ ਆਗੂਆਂ ਵਿਕਰਮ ਦੇਵ ਸਿੰਘ,ਅਤਿੰਦਰਪਾਲ ਘੱਗਾ, ਪਰਮਵੀਰ ਸਿੰਘ ਅਤੇ ਅਮਿਤਇੰਦਰ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਪੁਤਲਾ ਸਾੜਿਆ।

Patiala Teachers Education Minister OP Soni Against Protest ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਜਾਹਿਰ

ਅਧਿਆਪਕਾਂ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਨੂੰ ਨਾਲ ਲੈਂਦਿਆਂ 3 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ 'ਚ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਪਟਿਆਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 7 ਮਹੀਨਿਆਂ ਦੀ ਰੁਕੀਆਂ ਆਪਣੀਆਂ ਤਨਖਾਹਾਂ ਨੂੰ ਅੱਜ ਲੋਹੜੀ ਦੇ ਰੂਪ ਵਿੱਚ ਮੰਗਣ ਜਾਣ ਦਾ ਐਲਾਨ ਵੀ ਕੀਤਾ।

Patiala Teachers Education Minister OP Soni Against Protest ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਜਾਹਿਰ

ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਦਿਆ ਦਾ ਚਾਨਣ ਵੰਡ ਰਹੇ ਹਜਾਰਾਂ ਐਸ.ਐਸ.ਏ, ਰਮਸਾ, ਆਦਰਸ, ਮਾਡਲ ਸਕੂਲ ਅਧਿਆਪਕਾਂ, 5178 ਮਾਸਟਰ ਕਾਡਰ ਅਧਿਆਪਕਾਂ, ਈ.ਜੀ.ਐਸ, ਐਸ.ਟੀ.ਆਰ, ਏ.ਆਈ.ਈ, ਆਈ.ਈ.ਵੀ ਅਧਿਆਪਕਾਂ, ਸਿੱਖਿਆ ਪਰੋਵਾਇਡਰਾਂ, ਕੰਪਿਊਟਰ ਅਧਿਆਪਕਾਂ, ਆਈ.ੲੀ.ਆਰ.ਟੀ ਸਮੇਤ ਸਾਰੇ ਕੱਚੇ ਅਧਿਆਪਕਾਂ ਦਾ ਆਪਣਾ ਭਵਿੱਖ ਹਨੇਰ ਵੱਲ ਧੱਕਣ ਕਾਰਨ ਅਤੇ ਸਿੱਖਿਆ ਮੰਤਰੀ ਵੱਲੋਂ ਜਨਤਕ ਐਲਾਨਾਂ ਨੂੰ ਪੂਰਾ ਨਾ ਕਰਨ ਕਰਕੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਮੁੜ ਤੋਂ ਵਿਆਪਕ ਰੂਪ ਵਿੱਚ ਸੰਘਰਸ਼ ਵਿੱਢਣ ਤੇ ਲੋਕਾਂ ਦੀ ਕਚਿਹਰੀ ਵਿੱਚ ਸਰਕਾਰੀ ਧੱਕੇਸ਼ਾਹੀ ਨੂੰ ਲਿਜਾਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਲਾਜਮੀ ਤੌਰ 'ਤੇ ਪੰਜਾਬ ਸਰਕਾਰ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਅਧਿਆਪਕ ਵਰਗ ਦੇ ਤਿੱਖੇ ਵਿਰੋਧ ਦੀ ਸਿਆਸੀ ਕੀਮਤ ਭੁਗਤਣ ਲਈ ਤਿਆਰ ਰਹਿਣਾ ਚਾਹਿੰਦਾ ਹੈ।

-PTCNews

Related Post