ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ ,ਜਾ ਸਕਦੇ ਨੇ ਜੇਲ੍ਹ
Shanker Badra
October 22nd 2018 10:15 AM
ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ ,ਜਾ ਸਕਦੇ ਨੇ ਜੇਲ੍ਹ:ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਅਧਿਆਪਕ ਪਿਛਲੇ 16 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ ਪਰ ਅਜੇ ਤੱਕ ਸਰਕਾਰ ਦੇ ਕੰਨ 'ਤੇ ਕੋਈ ਵੀ ਜੂੰ ਨਹੀਂ ਸਰਕਦੀ।ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਹੱਕ 'ਚ ਐਤਵਾਰ ਨੂੰ ਪੰਜਾਬ ਦੀਆਂ ਤਿੰਨ ਦਰਜਨ ਤੋਂ ਵਧੇਰੇ ਜਨਤਕ ਜਥੇਬੰਦੀਆਂ ਅਧਿਆਪਕਾਂ ਦੇ ਹੱਕ 'ਚ ਉਤਰੀਆਂ ਸਨ।ਇਸ ਦੌਰਾਨ ਹਿਮਾਇਤੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਪਟਨ ਦੇ ਸ਼ਾਹੀ ਮਹਿਲ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ ,ਇਸ ਵਿਸ਼ਾਲ ਰੋਸ ਮਾਰਚ ਵਿੱਚ ਹਜ਼ਾਰਾਂ ਕਿਸਾਨ -ਮਜ਼ਦੂਰ ,ਵਿਦਿਆਰਥੀ ,ਨੌਜਵਾਨ ,ਮੁਲਾਜ਼ਮ ਅਤੇ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਸਨ।