ਪਟਿਆਲਾ : ਬੇਰੁਜ਼ਗਾਰ ਬੀਐੱਡ ਅਤੇ ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ-ਮਹਿਲ ਦਾ ਘਿਰਾਓ

By  Shanker Badra October 25th 2020 03:33 PM

ਪਟਿਆਲਾ : ਬੇਰੁਜ਼ਗਾਰ ਬੀਐੱਡ ਅਤੇ ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ-ਮਹਿਲ ਦਾ ਘਿਰਾਓ:ਪਟਿਆਲਾ : ਬੇਰੁਜ਼ਗਾਰ ਡੀਪੀਈ(873) ਅਧਿਆਪਕ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੋਤੀ-ਮਹਿਲ ਦੇ ਘਿਰਾਓ ਸਮੇਂ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤਾ ਹੈ। ਮਹਿਲ ਦੇ ਦਰਵਾਜ਼ੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਪੁਤਲੇ ਫੂਕਣ ਦੀ ਜ਼ਿੱਦ 'ਤੇ ਅੜੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਕਾਫ਼ੀ ਧੱਕਾ-ਮੁੱਕੀ ਹੋਈ ਹੈ।

। ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ-ਮੁੱਕੀ ਪਟਿਆਲਾ : ਬੇਰੁਜ਼ਗਾਰ ਬੀਐੱਡ ਅਤੇ ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ-ਮਹਿਲ ਦਾ ਘਿਰਾਓ

ਇਹ ਵੀ ਪੜ੍ਹੋ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਬੇਰੁਜ਼ਗਾਰ ਡੀਪੀਈ ਅਧਿਆਪਕਾਂ ਨੇ 873 ਅਸਾਮੀਆਂ 'ਚ ਉਮਰ ਹੱਦ ਵਿੱਚ ਛੋਟ ਦੇ ਕੇ 1000 ਪੋਸਟਾਂ ਦਾ ਵਾਧਾ ਕਰਨ ਦੀ ਗੱਲ ਕੀਤੀ। ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਸਟਰ ਕਾਡਰ ਦੀਆਂ 3282 ਅਸਾਮੀਆਂ ਤਹਿਤ ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਹੀ ਕੱਢੀਆਂ ਗਈਆਂ ਹਨ, ਜਦੋਂਕਿ ਇਹਨਾਂ ਵਿਸ਼ਿਆਂ ਦੇ ਕਰੀਬ 30-35 ਹਜ਼ਾਰ ਉਮੀਦਵਾਰ ਟੈੱਟ ਪਾਸ ਹਨ।

। ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ-ਮੁੱਕੀ ਪਟਿਆਲਾ : ਬੇਰੁਜ਼ਗਾਰ ਬੀਐੱਡ ਅਤੇ ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ-ਮਹਿਲ ਦਾ ਘਿਰਾਓ

ਇਹਨਾਂ ਵਿਸ਼ਿਆਂ ਦੀਆਂ ਅਸਾਮੀਆ 'ਚ ਵਾਧਾ ਕਰਨ ਕਰਨ, ਰਹਿੰਦੇ ਵਿਸ਼ਿਆਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਅਤੇ ਉਮਰ-ਹੱਦ 37 ਤੋਂ 42 ਸਾਲ ਕਰਨ ਦੀ ਮੰਗ ਕਰਦਿਆਂ ਆਗੂਆਂ ਨੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

। ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ-ਮੁੱਕੀ ਪਟਿਆਲਾ : ਬੇਰੁਜ਼ਗਾਰ ਬੀਐੱਡ ਅਤੇ ਡੀਪੀਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਮੋਤੀ-ਮਹਿਲ ਦਾ ਘਿਰਾਓ

ਇਸ ਦੌਰਾਨ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਬੇਰੁਜ਼ਗਾਰ ਡੀਪੀਈ(873) ਅਧਿਆਪਕ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਘੁਮਾਣ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

-PTCNews

educare

Related Post