ਪਟਿਆਲਾ ਝੜਪ ਤੇ ਬੋਲੇ ਰਾਘਵ ਚੱਢਾ; ਕਿਹਾ 'ਆਪ' ਦੀ ਮੁੱਖ ਤਰਜੀਹ ਸ਼ਾਂਤੀ ਬਣਾਈ ਰੱਖਣਾ

By  Jasmeet Singh May 1st 2022 09:00 PM

ਨਵੀਂ ਦਿੱਲੀ, 1 ਮਈ: ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਐਤਵਾਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪਟਿਆਲਾ ਝੜਪ ਮਾਮਲੇ ਨਾਲ ਨਜਿੱਠਣ ਲਈ ਤੇਜ਼ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ 48 ਘੰਟਿਆਂ ਦੇ ਅੰਦਰ ਛੇ ਐਫਆਈਆਰ ਦਰਜ ਕੀਤੇ ਗਏ ਹਨ। ਇਹ ਘਟਨਾ ਦਰਸਾਉਂਦੀ ਹੈ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ: PSEB ਨੇ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਲੀਆਂ ਤਿੰਨ ਕਿਤਾਬਾਂ 'ਤੇ ਪਾਬੰਦੀ ਲਗਾ ਦਿੱਤੀ ਹੈ

ਇਸ ਤੋਂ ਪਹਿਲਾਂ ਅੱਜ ਐਮਐਸ ਛੀਨਾ, ਆਈਜੀ-ਪਟਿਆਲਾ ਨੇ ਦੱਸਿਆ ਕਿ ਪਟਿਆਲਾ ਝੜਪ ਦੇ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਸਵੇਰੇ ਮੁਹਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਏਜੇਂਸੀ ਨਾਲ ਗੱਲ ਕਰਦੇ ਹੋਏ ਚੱਢਾ ਨੇ ਕਿਹਾ ਕਿ ਸਰਕਾਰ ਨੇ 48 ਘੰਟਿਆਂ ਦੇ ਅੰਦਰ 6 FIR ਦਰਜ ਕੀਤੀਆਂ ਹਨ। 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਵਿੱਚ ਮੁੱਖ ਦੋਸ਼ੀ ਬਰਜਿੰਦਰ ਪਰਵਾਨਾ ਨੂੰ ਪੰਜਾਬ ਪੁਲਿਸ ਨੇ ਸਵੇਰੇ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਕਿਸੀ ਨੇ ਵੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਦਾ ਵੇਰਵਾ ਦਿੰਦਿਆਂ 'ਆਪ' ਆਗੂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸ਼ਾਂਤੀ ਨੂੰ ਬਰਕਰਾਰ ਰੱਖਣ 'ਤੇ ਤੁਲੀ ਹੋਈ ਹੈ ਅਤੇ ਇਸ ਪ੍ਰਕਿਰਿਆ 'ਚ ਕੋਈ ਵਿਘਨ ਨਹੀਂ ਆਉਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦੇਸ਼ ਨੂੰ ਤੋੜਨ ਵਾਲੀ ਅਤੇ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਪੰਜਾਬ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣਾ ਪੰਜਾਬ ਦੀ 'ਆਪ' ਸਰਕਾਰ ਦੀ ਪਹਿਲੀ ਤਰਜੀਹ ਹੈ।

ਇਹ ਵੀ ਪੜ੍ਹੋ: ਪਟਿਆਲਾ ਝੜਪ: ਮੁੱਖ ਦੋਸ਼ੀ ਬਰਜਿੰਦਰ ਪਰਵਾਨਾ 4 ਦਿਨ ਦੇ ਪੁਲਿਸ ਰਿਮਾਂਡ 'ਤੇ

ਪਟਿਆਲਾ 'ਚ ਸ਼ੁੱਕਰਵਾਰ ਨੂੰ 'ਕਾਲੀ ਮਾਤਾ ਮੰਦਰ' ਦੇ ਬਾਹਰ ਦੋ ਧੜਿਆਂ 'ਚ ਹੋਈ ਝੜਪ ਤੋਂ ਬਾਅਦ ਤਣਾਅ ਪੈਦਾ ਹੋ ਗਿਆ, ਜਿਸ 'ਚ ਇਕ ਰੈਲੀ 'ਚ ਤਲਵਾਰਾਂ ਤਾਣਣ ਅਤੇ ਇਕ ਦੂਜੇ 'ਤੇ ਪਥਰਾਅ ਕੀਤਾ ਗਿਆ, ਜਿਸ 'ਚ ਦੋ ਪੁਲਸ ਕਰਮਚਾਰੀਆਂ ਸਮੇਤ ਚਾਰ ਵਿਅਕਤੀ ਜ਼ਖਮੀ ਹੋ ਗਏ।

- ਏਜੈਂਸੀ ਦੇ ਸਹਿਯੋਗ ਨਾਲ

-PTC News

Related Post