ਪਾਤੜਾਂ : ਵਿਜੀਲੈਂਸ ਬਿਊਰੋ ਨੇ BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra December 14th 2019 12:39 PM

ਪਾਤੜਾਂ : ਵਿਜੀਲੈਂਸ ਬਿਊਰੋ ਨੇ BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਪਾਤੜਾਂ : ਵਿਜੀਲੈਂਸ ਬਿਊਰੋ ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸੰਜੀਵ ਕੁਮਾਰ ਨੂੰ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਟੀਮ ਦੀ ਅਗਵਾਈ ਕਰ ਰਹੇ ਇੰਸਪੈਕਟਰ ਪਿ੍ਰਤਪਾਲ ਸਿੰਘ ਨੇ ਦੱਸਿਆ ਕਿ ਬੀਡੀਪੀਓ ਸੰਜੀਵ ਕੁਮਾਰ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ,ਜੋ ਕਿ ਦੋਸ਼ੀ ਬੀਡੀਪੀਓ ਤੇ ਮਾਤਹਿਤ ਬਤੌਰ ਪੰਚਾਇਤ ਅਫ਼ਸਰ ਵਜੋਂ  ਤਾਇਨਾਤ ਹੈ।

Patran : Vigilance Bureau Arrested the BDPO by Taking bribe ਪਾਤੜਾਂ :ਵਿਜੀਲੈਂਸ ਬਿਊਰੋ ਨੇ BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਦੌਰਾਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਮੈਡੀਕਲ ਬਿਲਾਂ ਨੂੰ ਪ੍ਰਵਾਨ ਕਰਨ ਬਦਲੇ 2000 ਰੁਪਏ ਦੀ ਹੋਰ ਮੰਗ ਕੀਤੀ ਹੈ ਅਤੇ ਇਸ ਤੋਂ ਇਲਾਵਾ ਉਸ ਪਾਸੋਂ 5,000 ਰੁਪਏ ਪ੍ਰਤੀ ਮਹੀਨਾ ਦੇਣ ਦੀ ਵੀ ਮੰਗ ਕੀਤੀ ਸੀ।

Patran : Vigilance Bureau Arrested the BDPO by Taking bribe ਪਾਤੜਾਂ :ਵਿਜੀਲੈਂਸ ਬਿਊਰੋ ਨੇ BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

-PTCNews

Related Post