ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਗੁਰਦੇਵ ਸਿੰਘ ਖੁਸ਼ ਫਾਊਡੇਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ 9 ਮਾਰਚ ਨੂੰ

By  Joshi March 5th 2018 06:25 PM

PAU: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਗੁਰਦੇਵ ਸਿੰਘ ਖੁਸ਼ ਫਾਊਡੇਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ 9 ਮਾਰਚ ਨੂੰ

ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਡਾ. ਗੁਰਦੇਵ ਸਿੰਘ ਖੁਸ਼ ਫਾਊਡੇਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ 9 ਮਾਰਚ ਨੂੰ ਆਯੋਜਿਤ ਕੀਤਾ ਜਾਵੇਗਾ । ਇਸ ਬਾਰੇ ਜਾਣਕਾਰੀ ਦਿੰਦਿਆਂ ਫਾਊਡੇਸ਼ਨ ਦੇ ਕਾਰਜਕਾਰਨੀ ਦੇ ਮੈਂਬਰ ਡਾ. ਦਰਸ਼ਨ ਬਰਾੜ ਨੇ ਦੱਸਿਆ ਕਿ ਇਸ ਸਮਾਗਮ ਦੇ ਵਿੱਚ ਪਲਾਨਿੰਗ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਡਾ. ਮੋਟੇਂਕ ਸਿੰਘ ਆਹਲੂਵਾਲੀਆ ਖੇਤੀਬਾੜੀ ਵਿੱਚ ਚੁਣੌਤੀਆਂ ਸੰਬੰਧੀ ਇੱਕ ਲੈਕਚਰ ਦਾ ਆਯੋਜਨ ਵੀ ਕੀਤਾ ਜਾਵੇਗਾ ।

ਉਹਨਾਂ ਦੱਸਿਆ ਕਿ ਫਾਊਡੇਸ਼ਨ ਵੱਲੋਂ ਖੋਜ ਅਤੇ ਸਿਖਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਲਈ ਪਿਛਲੇ ਕਈ ਸਾਲਾਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ । ਇਹ ਸਮਾਗਮ ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਇਨਾਮ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਅਤੇ ਵਿਗਿਆਨੀਆਂ ਨੂੰ ਉਚੇਰੀ ਸਿੱਖਿਆ ਦੇ ਲਈ ਅਤੇ ਖੋਜ ਪੱਤਰ ਪੜ•ਨ ਦੇ ਲਈ ਸਕਾਲਰਸ਼ਿਪ ਅਤੇ ਹੋਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਇਹ ਫਾਊਡੇਸ਼ਨ ਖੇਤੀ ਪਸਾਰ ਦੇ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਵਿਗਿਆਨੀਆਂ ਦੀਆਂ ਟੀਮਾਂ ਨੂੰ ਵੀ ਸਨਮਾਨਿਤ ਕਰਦੀ ਹੈ।

—PTC News

Related Post