ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

By  Shanker Badra September 18th 2020 01:36 PM

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ:ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ ਹੈ। ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਹਰ ਮੈਂਬਰ ਆਪਣੇ ਘਰ 'ਚ ਸਹਿਜ ਪਾਠ ਕਰੇਗਾ। ਜਿਹੜਾ ਆਪ ਪਾਠ ਕਰਨ ਦੀ ਅਵਸਥਾ ਵਿਚ ਨਹੀਂ ਹੈ, ਉਹ ਪਾਠੀ ਸਿੰਘ ਨੂੰ ਸੱਦ ਕੇ ਵੱਧ ਤੋਂ ਵੱਧ ਪਾਠ ਰੋਜ਼ਾਨਾ ਸਰਵਣ ਕਰੇਗਾ। ਇਸਦੇ ਨਾਲ ਹੀ ਜਿੰਨਾ ਚਿਰ ਪਾਠ ਚਲਦਾ ਰਹੇਗਾ, ਉਨਾ ਚਿਰ ਘਰ ਨੇੜਲੇ ਗੁਰਦੁਆਰਾ ਸਾਹਿਬ ਵਿਚ ਰੋਜ਼ਾਨਾ ਵੱਧ ਤੋਂ ਵੱਧ ਸੇਵਾ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

ਇਸਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਸਾਰੇ ਮੈਂਬਰ ਇਕ ਸਾਲ ਲਈ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਹੀਂ ਲੈ ਸਕਣਗੇ ਭਾਵੇਂ ਉਹ ਸਬ ਕਮੇਟੀ ਦੀ ਮੈਂਬਰਸ਼ਿਪ ਹੀ ਕਿਉਂ ਨਾ ਹੋਵੇ। ਸ਼੍ਰੋਮਣੀ ਕਮੇਟੀ ਨੂੰ ਵੀ ਹਦਾਇਤ ਕੀਤੀ ਗਈ ਕਿ ਹੁਕਮ ਦੀ ਤਾਮੀਲ ਕਰਵਾਈ ਜਾਵੇ ਤੇ ਇਹਨਾਂ ਮੈਂਬਰਾਂ ਨੂੰ ਇਕ ਸਾਲ ਲਈ ਕੋਈ ਅਹੁਦਾ ਨਾ ਦਿੱਤਾ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ

ਉੱਥੇ ਹੀ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ 'ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਵੀ ਪੰਜ ਸਿੰਘ ਸਾਹਿਬਾਨ ਵਲੋਂ ਧਾਰਮਿਕ ਸਜ਼ਾ ਲਾਈ ਗਈ ਹੈ। ਇਨ੍ਹਾਂ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ ਗਿਆਰਾਂ-ਗਿਆਰਾਂ ਸੌ ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ 'ਚ ਪਾਉਣ ਦੀ ਸਜ਼ਾ ਸੁਣਾਈ ਗਈ ਹੈ। ਭਵਿੱਖ 'ਚ ਲੰਗਾਹ ਨਾਲ ਮਿਲਵਰਤਨ ਨਾ ਕਰਨ ਦਾ ਆਦੇਸ਼ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਨੂੰ ਤਨਖਾਹ ਲਾਈ ਗਈ ਹੈ। ਗੁਰੂਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਉਣ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੌਰਾਨ ਸਾਰਾਗੜ੍ਹੀ ਸਰਾਂ ਤੋਂ ਦਰਸ਼ਨੀ ਡਿਓਢੀ ਤੱਕ ਰੋਜ਼ਾਨਾ ਇਕ ਘੰਟੇ ਲਈ ਸੇਵਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਕ ਮਹੀਨੇ ਲਈ ਸਮੁੱਚੀ ਅੰਤਰਿਮ ਕਮੇਟੀ ਬਜਟ ਇਜਲਾਸ ਤੋਂ ਬਿਨਾਂ ਕਿਸੇ ਜਨਤਕ ਸਮਾਗਮ 'ਚ ਸੰਬੋਧਨ ਨਹੀਂ ਕਰੇਗੀ।

-PTCNews

Related Post