ਸ਼੍ਰੋਮਣੀ ਅਕਾਲੀ ਦਲ ਵਲੋਂ ਪਾਵਨ ਸਰੂਪ ਗੁੰਮ ਹੋਣ 'ਤੇ ਪਟਿਆਲਾ ਵਿਖੇ ਕੀਤਾ ਜਾ ਰਿਹੈ ਸ੍ਰੀ ਸੁਖਮਨੀ ਸਾਹਿਬ ਦਾ ਪਾਠ       

By  Shanker Badra August 10th 2020 01:33 PM -- Updated: August 10th 2020 05:58 PM

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਵਨ ਸਰੂਪ ਗੁੰਮ ਹੋਣ 'ਤੇ ਪਟਿਆਲਾ ਵਿਖੇ ਕੀਤਾ ਜਾ ਰਿਹੈ ਸ੍ਰੀ ਸੁਖਮਨੀ ਸਾਹਿਬ ਦਾ ਪਾਠ       :ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਿਆਣ ਵਿਚਲੇ ਗੁਰਦੁਆਰਾ ਅਰਦਾਸਪੁਰ ਸਾਹਿਬ ਤੋਂ ਕਈ ਹਫਤੇ ਪਹਿਲਾਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਸਰੂਪ ਨੂੰ ਲੱਭਣ ਵਿਚ ਵਿਖਾਈ ਜਾ ਰਹੀ ਢਿੱਲ ਮੱਠ ਦੇ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਲਗਤਾਰ ਪਟਿਆਲਾ ਪੁਲਿਸ ਮੁਖੀ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇਕੀਤਾ ਜਾ ਰਿਹੈਸ੍ਰੀ ਸੁਖਮਨੀ ਸਾਹਿਬ ਦਾ ਪਾਠ

ਪਟਿਆਲਾ ਦੇ ਕਲਿਆਣ ਸਥਿੱਤ ਗੁਰਦੁਆਰਾ ਅਰਦਾਸਪੁਰਾ ਤੋਂ ਚੋਰੀ ਹੋਏ ਸਫ਼ਰੀ ਸਰੂਪ ਨੂੰ ਲੱਭਣ ਲਈ ਪੁਲਿਸ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕੀਤੇੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਸਮਾਣਾ ਦੀ ਸੰਗਤ ਵਲੋਂ ਪਟਿਆਲਾ ਦੇ ਐੱਸ.ਐੱਸ.ਪੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇਕੀਤਾ ਜਾ ਰਿਹੈਸ੍ਰੀ ਸੁਖਮਨੀ ਸਾਹਿਬ ਦਾ ਪਾਠ

ਇਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ, ਪਟਿਆਲਾ ਜ਼ਿਲ੍ਹਾ ਅਕਾਲੀ ਜੱਥੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਓਥੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਏ ਹਨ ਅਤੇ ਅਕਾਲੀ ਵਰਕਰਾਂ ਵੱਲੋਂ ਸਤਿਨਾਮ -ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ ਅਤੇ ਚੋਰੀ ਹੋਏ ਸਰੂਪ ਨੂੰ ਲੱਭਣ ਦੀ ਮੰਗ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ 'ਤੇਕੀਤਾ ਜਾ ਰਿਹੈਸ੍ਰੀ ਸੁਖਮਨੀ ਸਾਹਿਬ ਦਾ ਪਾਠ

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਪਹਿਲੇ ਦਿਨ 7 ਅਗਸਤ ਨੂੰ ਪਟਿਆਲਾ ਵਿਖੇ ਧਰਨਾ ਦੇਣ ਲਈ ਪਹੁੰਚੇ ਸਨ। ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਪਾਵਨ ਸਰੂਪ ਲੱਭਣ ਲਈ ਸੁਖਬੀਰ ਸਿੰਘ ਬਾਦਲ ਨੇ ਪ੍ਰਸ਼ਾਸਨ ਨੂੰ 18 ਤਰੀਕ ਤੱਕ ਦਾ ਸਮਾਂਦਿੱਤਾ ਸੀ। ਉਨ੍ਹਾਂ ਕਿਹਾ ਕਿ 'ਪਾਵਨ ਸਰੂਪ  ਨਾ ਲੱਭੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ'ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ।

-PTCNews

Related Post