ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇਕ ਅਭਿੰਨ ਹਿੱਸਾ ਹੈ :ਰਾਹੁਲ ਗਾਂਧੀ

By  Jagroop Kaur January 8th 2021 01:19 PM

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਕਸਰ ਹੀ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਨਜ਼ਰ ਆਉਂਦੇ ਹਨ। ਹੁਣ ਇਕ ਵਾਰ ਫਿਰ ਉਹਨਾਂ ਨੂੰ ਮੌਕਾ ਮਿਲਿਆ ਹੈ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਨ ਤਾਂ ਉਹ ਪਿੱਛੇ ਕਿਵੇਂ ਰਹਿ ਸਕਦੇ ਹਨ। ਜੀ ਹਾਂ ਇਹਨੀ ਦਿਨੀਂ ਕਿਸਾਨੀ ਅੰਦੋਲਨ ਦੇਸ਼ ਦੁਨੀਆ'ਚ ਭਖਿਆ ਹੋਇਆ ਹੈ ਉਥੇ ਹੀ ਹੁਣ ਰਾਹੁਲ ਗਾਂਧੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੋਹਰਾਉਂਦੇ ਹੋਏ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ।

ਅੱਜ ਹੋਵੇਗੀ ਕੇਂਦਰ ਤੇ ਕਿਸਾਨਾਂ ਦੀ ਅੱਠਵੇਂ ਦੌਰ ਦੀ ਮੀਟਿੰਗ

ਰਾਹੁਲ ਨੇ ਟਵੀਟ ਕਰਦੇ ਹੋਏ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ 'ਚ ਰਾਹੁਲ ਨੇ ਲਿਖਿਆ,''ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇਕ ਅਭਿੰਨ ਹਿੱਸਾ ਹੁੰਦਾ ਹੈ, ਸਾਡੇ ਕਿਸਾਨ ਭਰਾ-ਭੈਣ ਜੋ ਅੰਦੋਲਨ ਕਰ ਰਹੇ ਹਨ, ਉਸ ਨੂੰ ਦੇਸ਼ ਭਰ ਤੋਂ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ 'ਚ ਆਪਣੀ ਆਵਾਜ਼ ਜੋੜ ਕੇ ਇਸ ਸੰਘਰਸ਼ ਨੂੰ ਬੁਲੰਦ ਕਰੋ ਤਾਂ ਕਿ ਖੇਤੀ ਵਿਰੋਧੀ ਕਾਨੂੰਨ ਖ਼ਤਮ ਹੋਣ।

Farmers' Protest LIVE Updates: Centre to hold 8th round of talks at 2 pm; Delhi borders continue to remain closed

ਹੋਰ ਪੜ੍ਹੋ :ਮੀਂਹ ਤੇ ਠੰਡ ‘ਚ ਠਰਦੇ ਕਿਸਾਨਾਂ ਲਈ DSGMC ਨੇ ਬੱਸਾਂ ਨੂੰ ਇੰਝ ਬਣਾਇਆ ‘ਰੈਨ ਬਸੇਰਾ’

ਇਸ ਤੋਂ ਪਹਿਲਾਂ ਵੀ ਰਾਹੁਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦੀ ਉਦਾਸੀਨਤਾ ਅਤੇ ਹੰਕਾਰ ਕਾਰਨ ਕਿਸਾਨ ਅੰਦੋਲਨ ਦੌਰਾਨ 60 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁਕੀ ਹੈ। ਕਿਸਾਨਾਂ ਦੇ ਹੰਝੂ ਪੂੰਝਣ ਦੀ ਬਜਾਏ ਇਹ ਸਰਕਾਰ ਉਨ੍ਹਾਂ ਨੇ ਹੰਝੂ ਗੈਸ ਦੇ ਗੋਲ਼ੇ ਸੁੱਟ ਰਹੀ ਹੈ।'' ਕਾਂਗਰਸ ਨੇਤਾ ਨੇ ਦੋਸ਼ ਲਾਇਆ, ਇਸ ਤਰ੍ਹਾਂ ਦੀ ਬੇਰਹਿਮੀ ਮਿਲੀਭਗਤ ਵਾਲੇ ਪੂੰਜੀਪਤੀਆਂ ਦੇ ਹਿੱਤਾਂ ਨੂੰ ਉਤਸ਼ਾਹ ਦੇਣ ਲਈ ਹੈ। ਰਾਹੁਲ ਨੇ ਕਿਹਾ ਸੀ ਕਿ ਤਿੰਨੋਂ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਸਰਕਾਰ ਨਾਲ ਮਿਲ ਕੇ ਰਾਹੁਲ ਗਾਂਧੀ ਨੇ ਪੰਜਾਬ ਦਾ ਦੌਰਾ ਕੀਤਾ ਸੀ ਅਤੇ ਰੈਲੀ ਕੱਢੀ ਸੀ , ਜਿਸ ਦੌਰਾਨ ਕਿਸਾਨਾਂ ਵੱਲੋਂ ਉਹਨਾਂ ਦਾ ਵਿਰੋਧ ਵੀ ਕੀਤਾ ਗਿਆ ਸੀ , ਇਸ 'ਤੇ ਜਨਤਾ ਦਾ ਕਹਿਣ ਹੈ ਇਹ ਤਾਂ ਹਰ ਕੋਈ ਜਾਣਦਾ ਹੈ ਕਿ ਖੇਤੀ ਬਿੱਲਾਂ ਦੀ ਆੜ 'ਚ ਸਿਆਸੀ ਆਪਣੀਆਂ ਰੋਟੀਆਂ ਸੇਕ ਰਹੇ ਹਨ। ਕਿਓਂਕਿ ਹੁਣ ਤੱਕ ਕਾਂਗਰਸ ਸਰਕਾਰ ਨੇ ਪੰਜਾਬ ਦੇ ਹੱਕ 'ਚ ਕੋਈ ਅਜਿਹਾ ਕਾਰਜ ਨਹੀਂ ਕੀਤਾ ਜਿਸ ਨਾਲ ਉਹਨਾਂ ਤੇ ਭਰੋਸਾ ਕੀਤਾ ਜਾ ਸਕੇ।

Related Post