ਪਿਹੋਵਾ: ਜਨ ਚੇਤਨਾ ਰੈਲੀ 'ਚ ਬਲਵਿੰਦਰ ਸਿੰਘ ਭੂੰਦੜ ਨੇ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ

By  Jashan A March 10th 2019 01:25 PM

ਪਿਹੋਵਾ: ਜਨ ਚੇਤਨਾ ਰੈਲੀ 'ਚ ਬਲਵਿੰਦਰ ਸਿੰਘ ਭੂੰਦੜ ਨੇ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ,ਪਿਹੋਵਾ: ਸ਼੍ਰੋਮਣੀ ਅਕਾਲੀ ਵੱਲੋਂ ਅੱਜ ਹਰਿਆਣਾ ਦੇ ਪਿਹੋਵਾ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਹਨਾਂ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ।

sad ਪਿਹੋਵਾ: ਜਨ ਚੇਤਨਾ ਰੈਲੀ 'ਚ ਬਲਵਿੰਦਰ ਸਿੰਘ ਭੂੰਦੜ ਨੇ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੇਹਨਤ ਸਦਕਾ ਹੀ '84 ਦੇ ਦੋਸ਼ੀਆਂ ਨੂੰ ਸਜ਼ਾ ਮਿਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਸਾਰੇ ਦੋਸ਼ੀ ਜੇਲ੍ਹਾਂ 'ਚ ਹੋਣਗੇ।

sad ਪਿਹੋਵਾ: ਜਨ ਚੇਤਨਾ ਰੈਲੀ 'ਚ ਬਲਵਿੰਦਰ ਸਿੰਘ ਭੂੰਦੜ ਨੇ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ

ਉਹਨਾਂ ਇਹ ਵੀ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਬਾਦਲ ਨੇ ਹਮੇਸ਼ਾ ਹੀ ਲੋਕਾਂ ਲਈ ਲੜਾਈ ਲੜੀ ਹੈ ਅਤੇ ਉਹਨਾਂ ਐਮਰਜੈਂਸੀ 'ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਕਿਸੇ ਨਾਲ ਵੀ ਸਮਝੌਤਾ ਨਹੀਂ ਕੀਤਾ। ਇਸ ਮੌਕੇ ਉਹਨਾਂ ਨਾਲ ਅਕਾਲੀ ਦਲ ਮਹਿਲਾਂ ਵਿੰਗ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਮਨਜਿੰਦਰ ਸਿੰਘ ਸਿਰਸਾ, ਪਰਮਿੰਦਰ ਢੀਂਡਸਾ ਅਤੇ ਪਾਰਟੀ ਦੇ ਕਈ ਹੋਰ ਦਿੱਗਜ਼ ਨੇਤਾ ਸਟੇਜ 'ਤੇ ਮੌਜੂਦ ਹਨ।

sad ਪਿਹੋਵਾ: ਜਨ ਚੇਤਨਾ ਰੈਲੀ 'ਚ ਬਲਵਿੰਦਰ ਸਿੰਘ ਭੂੰਦੜ ਨੇ ਹਰਿਆਣਾ ਵਾਸੀਆਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ

ਇਸ ਦੌਰਾਨ ਜਿਥੇ ਵਰਕਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਰੈਲੀ 'ਚ ਭਾਰੀ ਗਿਣਤੀ 'ਚ ਲੋਕ ਵੀ ਪਹੁੰਚ ਰਹੇ ਹਨ। ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦਿਖਾਈ ਦੇ ਰਿਹਾ। ਰੈਲੀ ਨੂੰ ਲੈ ਕੇ ਹਰਿਆਣਾ ਦੇ ਕੋਨੇ ਕੋਨੇ ਤੋਂ ਲੋਕ ਇਥੇ ਪਹੁੰਚੇ ਹਨ ਅਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਹਨ।

-PTC News

Related Post