LPG cylinder prices: ਨਵੇਂ ਸਾਲ 'ਤੇ LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਰਾਹਤ

By  Riya Bawa January 1st 2022 11:21 AM -- Updated: January 1st 2022 11:26 AM

LPG cylinder prices: ਸਾਲ 2022 ਦੇ ਪਹਿਲੇ ਹੀ ਦਿਨ LPG ਸਿਲੰਡਰ ਦੀਆਂ ਕੀਮਤਾਂ 'ਚ ਵੱਡੀ ਰਾਹਤ ਮਿਲੀ ਹੈ। ਸਰਕਾਰੀ ਤੇਲ ਅਤੇ ਗੈਸ ਕੰਪਨੀਆਂ ਨੇ ਇਸ ਪੰਦਰਵਾੜੇ ਲਈ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਦੀ ਸੂਚੀ ਜਾਰੀ ਕੀਤੀ ਹੈ। ਸਰਕਾਰੀ ਗੈਸ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। 19 ਕਿਲੋ ਦਾ ਕਮਰਸ਼ੀਅਲ ਸਿਲੰਡਰ 99.50 ਰੁਪਏ ਸਸਤਾ ਹੋ ਗਿਆ ਹੈ ਜਦਕਿ 47.5 ਕਿਲੋ ਦਾ ਸਿਲੰਡਰ 249.50 ਰੁਪਏ ਸਸਤਾ ਹੋ ਗਿਆ ਹੈ।

Happy New Year! Commercial LPG cylinder prices slashed

ਹੋਟਲ, ਰੈਸਟੋਰੈਂਟ ਵਰਗੇ ਕਾਰੋਬਾਰ ਨਾਲ ਜੁੜੇ ਜ਼ਿਆਦਾਤਰ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਹਾਲਾਂਕਿ ਆਮ ਆਦਮੀ ਲਈ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Happy New Year! Commercial LPG cylinder prices slashed

ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਇੰਡੀਅਨ ਆਇਲ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਦਸੰਬਰ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਸੀ। ਆਮ ਲੋਕਾਂ ਲਈ ਰਾਹਤ ਦੀ ਗੱਲ ਹੈ ਕਿ ਉਸ ਸਮੇਂ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

Happy New Year! Commercial LPG cylinder prices slashed

19 ਕਿਲੋ ਦੇ ਕਮਰਸ਼ੀਅਲ ਸਿਲੰਡਰ ਸਿਲੰਡਰ ਦੀ ਕੀਮਤ 2316.50 ਰੁਪਏ ਤੋਂ ਘੱਟ ਕੇ 2217.00 ਰੁਪਏ ਹੋ ਗਈ ਹੈ। ਇਸ ਦੀ ਕੀਮਤ 'ਚ 99.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਬਿਹਾਰ ਐਲਪੀਜੀ ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾਕਟਰ ਰਾਮਨਰੇਸ਼ ਸਿਨਹਾ ਨੇ ਦੱਸਿਆ ਕਿ ਲੰਬੇ ਸਮੇਂ ਬਾਅਦ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਉਹਨਾਂ ਨੇ ਕਿਹਾ 47. 5 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵੀ 5785.50 ਰੁਪਏ ਤੋਂ ਘੱਟ ਕੇ 5536.00 ਰੁਪਏ ਹੋ ਗਈ ਹੈ। ਇਸ ਦੀ ਕੀਮਤ 'ਚ 249.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

-PTC News

Related Post