ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਸਸਤੀ ਬਿਜਲੀ: ਬਿਕਰਮ ਮਜੀਠੀਆ

By  Jashan A August 1st 2021 12:40 PM

ਨਾਭਾ: 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵੱਖ-ਵੱਖ ਰਾਜਨੀਤਿਨਕ ਆਗੂਆਂ ਵੱਲੋਂ ਲੋਕਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।

ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਵਿਖੇ ਪਹੁੰਚੇ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਯੂਥ ਅਕਾਲੀ ਦਲ ਦੇ ਨੌਜਵਾਨਾਂ ਵੱਲੋਂ ਬਿਕਰਮ ਮਜੀਠੀਆ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।

ਹੋਰ ਪੜ੍ਹੋ:ਕਿੱਥੇ ਗਈ ਇਨਸਾਨੀਅਤ ? ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ ‘ਚ ਸੁੱਟਿਆ, ਦੇਖੋ ਤਸਵੀਰਾਂ

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮਿਲੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਸਸਤੀ ਬਿਜਲੀ ਦੇਣ ਲਈ ਬਲਿਊ ਪ੍ਰਿੰਟ ਤਿਆਰ ਕਰ ਰਿਹਾ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਨ ਦੀ ਬਜਾਏ ਜੋ ਹੋ ਸਕਦਾ ਹੈ ਸਿਰਫ਼ ਉਹੀ ਵਾਅਦੇ ਕੀਤੇ ਜਾਂਦੇ ਹਨ ਤੇ ਉਹਨਾਂ ਨੂੰ ਨਿਭਾਇਆ ਵੀ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਬਣਾਉਣ ਲਈ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣਗੇ।

-PTC News

Related Post