ਕੋਰੋਨਾ ਦਾ ਡਰ: ਚੰਡੀਗੜ੍ਹ 'ਚ ਖਰੀਦਦਾਰੀ 'ਚ ਜੁਟੇ ਲੋਕ, ਦੁਕਾਨਾਂ ਬਾਹਰ ਲੱਗੀਆਂ ਲਾਈਨਾਂ

By  Jashan A March 19th 2020 04:44 PM

ਚੰਡੀਗੜ੍ਹ: ਕਰੋਨਾ ਵਾਇਰਸ ਦੇ ਚਲਦੇ ਆਮ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਰੋਨਾ ਦੇ ਡਰ ਦੇ ਚਲਦੇ ਆਮ ਲੋਕ ਚੰਡੀਗੜ੍ਹ 'ਚ ਖਰੀਦਦਾਰੀ ਵਿੱਚ ਜੁਟ ਗਏ ਹਨ। ਚੰਡੀਗੜ੍ਹ ਦੀ ਸਭ ਤੋਂ ਵੱਡੀ ਮੰਡੀ ਵਿੱ ਦੁਕਾਨਾਂ ਤੇ ਖਾਸੀ ਭੀੜ ਵੇਖਣ ਨੂੰ ਮਿਲ ਰਹੀ ਹੈ।

People shopping in Chandigarh Coronavirus ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਲੋਕ ਕਿਸ ਤਰ੍ਹਾਂ ਦੁਕਾਨਾਂ ਦੇ ਬਾਹਰ ਲੰਮੀਆਂ ਲਾਈਨਾਂ ਲਗਾ ਕੇ ਖੜੇ ਹਨ। ਹਾਲਾਂਕਿ ਪ੍ਰਸਾਸ਼ਨ ਵਲੋਂ ਜਨਤਕ ਤੌਰ 'ਤੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਹ ਰਹੀ ਹੈ। ਪਰ ਪ੍ਰਸਾਸ਼ਨ ਦੇ ਹੁਕਮਾ ਦੀ ਵੀ ਲੋਕਾਂ ਨੇ ਕੋਈ ਪ੍ਰਵਾਹ ਨਹੀਂ ਕੀਤੀ।

ਹੋਰ ਪੜ੍ਹੋ: Coronavirus: ਇਟਲੀ ਦੀ ਸਿਹਤ ਦੇਖ-ਰੇਖ ਪ੍ਰਣਾਲੀ ਕੋਰੋਨਾ ਵਾਇਰਸ ਅਧੀਨ ਕਰਦੀ ਹੈ ਕੰਮ

People shopping in Chandigarh Coronavirus ਤੁਹਾਨੂੰ ਦੱਸ ਦੇਈਏ ਕਿ ਚੰਡੀਗੜ੍ਹ ‘ਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਪੌਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ।ਸਿਹਤ ਵਿਭਾਗ ਮੁਤਾਬਕ ਚੰਡੀਗਡ੍ਹ ਦੀ ਰਹਿਣ ਵਾਲੀ 30 ਸਾਲਾ ਔਰਤ ‘ਚ ਵਾਇਰਸ ਦੀ ਪੁਸ਼ਟੀ ਹੋਈ ਹੈ। ਉਹ ਐਤਵਾਰ ਨੂੰ ਇੰਗਲੈਂਡ ਤੋਂ ਪਰਤੀ ਸੀ।

People shopping in Chandigarh Coronavirus ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 8,967 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 169 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post