ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ ,ਆਮ ਜਨਤਾ ਪ੍ਰੇਸ਼ਾਨ

By  Shanker Badra January 12th 2019 11:58 AM

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ ,ਆਮ ਜਨਤਾ ਪ੍ਰੇਸ਼ਾਨ:ਦਿੱਲੀ : ਦੇਸ਼ ਅੰਦਰ ਮਹਿੰਗਾਈ ਨੇ ਜਿੱਥੇ ਆਮ ਜਨਤਾ ਨੂੰ ਦੁਖੀ ਕੀਤਾ ਹੋਇਆ ਹੈ ,ਉਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨੇ ਆਮ ਜਨਤਾ ਨੂੰ ਹੋਰ ਜ਼ਿਆਦਾ ਦੁਖੀ ਕਰ ਦਿੱਤਾ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਅੱਜ ਤੀਜੇ ਦਿਨ ਵੀ ਵਾਧਾ ਦਰਜ ਕੀਤਾ ਗਿਆ ਹੈ।ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਇੱਕ ਵਾਰ ਫ਼ਿਰ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਸਕਦੀਆਂ ਹਨ।

Petrol and Diesel Prices again Growth General public harassment ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ , ਆਮ ਜਨਤਾ ਪ੍ਰੇਸ਼ਾਨ

ਮੁੰਬਈ ਵਿੱਚ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ 0.19 ਪੈਸੇ ਦਾ ਵਾਧਾ ਹੋਇਆ ਹੈ।ਹੁਣ ਮੁੰਬਈ ਵਿੱਚ ਪੈਟਰੋਲ 74.91 ਰੁਪਏ ਪ੍ਰਤੀ ਲਿਟਰ ਉੱਤੇ ਪੁੱਜ ਗਿਆ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ਵਿੱਚ 0.29 ਪੈਸੇ ਦਾ ਵਾਧਾ ਕੀਤਾ ਗਿਆ ਹੈ।ਹੁਣ ਡੀਜ਼ਲ 78.22 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਨਾਲ ਵਿੱਕ ਰਿਹਾ ਹੈ।

Petrol and Diesel Prices again Growth General public harassment ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ , ਆਮ ਜਨਤਾ ਪ੍ਰੇਸ਼ਾਨ

ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ 0.19 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 69.26 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ‘ਚ ਵੀ 0.31 ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 66.04 ਰੁਪਏ ਪ੍ਰਤੀ ਲਿਟਰ ਦੀ ਕੀਮਤ ‘ਤੇ ਵਿੱਕ ਰਿਹਾ ਹੈ।

Petrol and Diesel Prices again Growth General public harassment ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ , ਆਮ ਜਨਤਾ ਪ੍ਰੇਸ਼ਾਨ

ਚੰਡੀਗੜ੍ਹ ਵਿੱਚ ਵੀ ਪੈਟਰੋਲ ਦੀ ਕੀਮਤ ‘ਚ 0.18 ਪੈਸੇ ਦਾ ਵਾਧਾ ਹੋਇਆ ਹੈ।ਇਸ ਕਾਰਨ ਪੈਟਰੋਲ ਦੀ ਕੀਮਤ 65.50 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ ‘ਚ ਵੀ 0.28 ਪੈਸੇ ਦਾ ਵਾਧਾ ਹੋਇਆ ਹੈ ਜਿਸ ਕਾਰਨ ਡੀਜ਼ਲ 60.10 ਰੁਪਏ ਪ੍ਰਤੀ ਲਿਟਰ ਦੀ ਕੀਮਤ ‘ਤੇ ਵਿੱਕ ਰਿਹਾ ਹੈ।

 Petrol and Diesel Prices again Growth General public harassment ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ , ਆਮ ਜਨਤਾ ਪ੍ਰੇਸ਼ਾਨ

ਦੱਸ ਦੇਈਏ ਕਿ 4 ਅਕਤੂਬਰ ਨੂੰ ਕੇਂਦਰ ਸਰਕਾਰ ਅਤੇ ਸੂਬਿਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਂਦੀ ਸੀ।ਜਿਸ ਕਰਕੇ 5 ਅਕਤੂਬਰ ਨੂੰ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਫ਼ਿਰ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੁੜ ਵਧਾ ਰਹੀਆਂ ਹਨ।ਇਸ ਦਾ ਸਿੱਧਾ ਅਸਰ ਆਉਣ ਵਾਲੇ ਤਿਉਹਾਰਾਂ ਦੀ ਖਰੀਦਦਾਰੀ ‘ਤੇ ਪਵੇਗਾ।

-PTCNews

Related Post