ਦੇਸ਼ 'ਚ ਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋਂ ਕਿੰਨੀ ਹੈ ਕੀਮਤ

By  Shanker Badra May 7th 2021 04:56 PM

ਨਵੀਂ ਦਿੱਲੀ : ਸਰਕਾਰੀ ਤੇਲ ਕੰਪਨੀਆਂ ਵੱਲੋਂ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  ਵਿਚ ਵਾਧਾ ਕੀਤਾ ਗਿਆ ਹੈ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸਿਖਰਾਂ 'ਤੇ ਪਹੁੰਚ ਗਈਆਂ ਹਨ। ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 28 ਪੈਸੇ ਅਤੇ ਡੀਜ਼ਲ ਵਿਚ 30 ਪੈਸੇ ਤੋਂ 33 ਪੈਸੇ ਤੱਕ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ

Petrol and diesel prices hiked for fourth straight day, touch new record highs ਦੇਸ਼ 'ਚਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋਂ ਕਿੰਨੀ ਹੈ ਕੀਮਤ

ਰਾਜਧਾਨੀ ਦਿੱਲੀ ਵਿੱਚ ਪੈਟਰੋਲ 28 ਪੈਸੇ ਮਹਿੰਗਾ ਹੋ ਕੇ 91.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ ਵੀ 31 ਪੈਸੇ ਵੱਧ ਕੇ 81.73 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਮੁੰਬਈ 'ਚ ਪੈਟਰੋਲ 27 ਪੈਸੇ ਮਹਿੰਗਾ ਹੋ ਕੇ97.61 ਰੁਪਏ ਪ੍ਰਤੀ ਲੀਟਰਹੋ ਗਿਆ ਹੈ, ਜਦਕਿ ਡੀਜ਼ਲ 33 ਪੈਸੇ ਵੱਧ ਕੇ 88.82 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

Petrol and diesel prices hiked for fourth straight day, touch new record highs ਦੇਸ਼ 'ਚਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋਂ ਕਿੰਨੀ ਹੈ ਕੀਮਤ

ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਆਖ਼ਰੀ ਵਾਰ 27 ਫ਼ਰਵਰੀ 2021 ਨੂੰ ਡੀਜ਼ਲ ਦੀਆਂ ਕੀਮਤਾਂ 'ਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦੋ ਮਹੀਨਿਆਂ ਤੋਂ ਵੱਧ ਸਮੇਂ ਤਕ ਕੀਮਤ 'ਚ ਕੋਈ ਵਾਧਾ ਨਹੀਂ ਹੋਇਆ। ਮਾਰਚ-ਅਪ੍ਰੈਲ ਮਹੀਨੇ ਦੌਰਾਨ ਤੇਲ ਦੀਆਂ ਕੀਮਤਾਂ 'ਚ ਚਾਰ ਦਿਨ ਕਮੀ ਆਈ, ਜਿਸ ਕਾਰਨ ਡੀਜ਼ਲ 74 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਹੁਣ ਲਗਾਤਾਰ ਚਾਰ ਦਿਨਾਂ ਤੋਂ ਡੀਜ਼ਲ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

Petrol and diesel prices hiked for fourth straight day, touch new record highs ਦੇਸ਼ 'ਚਅੱਜ ਫ਼ਿਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ, ਜਾਣੋਂ ਕਿੰਨੀ ਹੈ ਕੀਮਤ

ਪੰਜਾਬ ਸਰਕਾਰ ਵੱਲੋਂ ਮੁਕੰਮਲ ਲੌਕਡਾਊਨ ਲਾਉਣ ਤੋਂ ਇਨਕਾਰ , ਪੜ੍ਹੋ ਹੋਰ ਕੀ ਕੀਤੇ ਐਲਾਨ   

ਦੱਸ ਦੇਈਏ ਕਿ ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾਈ ਵਧਣ ਦਾ ਦੌਰ ਲਗਾਤਾਰ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਲਗਾਤਾਰ ਚੌਥੇ ਦਿਨ ਵਧਣ ਨਾਲ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਹੈ। ਪੈਟਰੋਲ ਅਤੇ ਡੀਜ਼ਲ ਦੇ ਵਧਣ ਦੇ ਨਾਲ ਜਿੱਥੇ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਵਰਤਣ ਵਾਲੀਆਂ ਵਸਤੂਆਂ ਦੇ ਵੀ ਰੇਟ ਆਸਮਾਨ ਨੂੰ ਛੂਹਣ ਲੱਗ ਪਏ ਹਨ ,ਉਥੇ ਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।

-PTCNews

Related Post