ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ
Shanker Badra
October 11th 2018 10:23 AM --
Updated:
October 11th 2018 01:12 PM
ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ:ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ ਦਰਜ ਕੀਤਾ ਗਿਆ ਹੈ।ਇਸ ਦਾ ਸਿੱਧਾ ਅਸਰ ਆਉਣ ਵਾਲੇ ਤਿਉਹਾਰਾਂ ਦੀ ਖਰੀਦਦਾਰੀ 'ਤੇ ਪਵੇਗਾ। 4 ਅਕਤੂਬਰ ਨੂੰ ਕੇਂਦਰ ਅਤੇ ਸੂਬਿਆਂ ਨੇ ਤੇਲ ਦੀਆਂ ਕੀਮਤਾਂ ਵਿਚ ਕਮੀ ਲਿਆਂਦੀ ਸੀ।ਜਿਸ ਕਰਕੇ 5 ਅਕਤੂਬਰ ਨੂੰ ਲੋਕਾਂ ਨੇ ਸੁੱਖ ਦਾ ਸਾਹ ਲਿਆ ਪਰ ਮਹਿੰਗੇ ਕਰੂਡ ਅਤੇ ਰੁਪਏ 'ਚ ਗਿਰਾਵਟ ਦੇ ਕਾਰਨ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਰਹੀਆਂ ਹਨ।ਅਗਸਤ ਮਹੀਨੇ ਤੋਂ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ।ਪਿਛਲੇ ਲੰਮੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ।