ਅੱਜ ਫ਼ਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋਂ ਆਪਣੇ ਸ਼ਹਿਰ ਦਾ ਰੇਟ

By  Shanker Badra October 15th 2021 03:56 PM

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਰੁਝਾਨ ਸ਼ੁੱਕਰਵਾਰ ਨੂੰ ਵੀ ਜਾਰੀ ਰਿਹਾ ਕਿਉਂਕਿ ਤੇਲ ਦੀਆਂ ਕੀਮਤਾਂ ਇੱਕ ਵਾਰ ਫਿਰ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਨਾਲ ਦੇਸ਼ ਭਰ ਵਿੱਚ ਆਪਣੇ ਸਰਵ-ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੋ ਹਫਤਿਆਂ ਵਿੱਚ 14 ਵੀਂ ਵਾਰ ਪੈਟਰੋਲ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਦਿੱਲੀ ਵਿੱਚ ਇਸਦੀ ਕੀਮਤ 105.14 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਅੱਜ ਫ਼ਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋਂ ਆਪਣੇ ਸ਼ਹਿਰ ਦਾ ਰੇਟ

ਜਦੋਂਕਿ ਮੁੰਬਈ ਵਿੱਚ ਡੀਜ਼ਲ ਹੁਣ 101.78 ਰੁਪਏ ਪ੍ਰਤੀ ਲੀਟਰ ਦੀ ਕੀਮਤ 'ਤੇ ਉਪਲਬਧ ਹੈ, ਜਦੋਂ ਕਿ ਦਿੱਲੀ ਵਿੱਚ ਇਹ 93.87 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 35 ਪੈਸੇ ਪ੍ਰਤੀ ਲੀਟਰ ਵਾਧੇ ਦਾ ਇਹ ਦੂਜਾ ਦਿਨ ਹੈ। ਇਸ ਤੋਂ ਪਹਿਲਾਂ 12 ਅਤੇ 13 ਅਕਤੂਬਰ ਨੂੰ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।

ਅੱਜ ਫ਼ਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋਂ ਆਪਣੇ ਸ਼ਹਿਰ ਦਾ ਰੇਟ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ, ਜਦੋਂਕਿ ਮੱਧ ਪ੍ਰਦੇਸ਼, ਰਾਜਸਥਾਨ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਬਿਹਾਰ ਸਮੇਤ ਇੱਕ ਦਰਜਨ ਰਾਜਾਂ ਵਿੱਚ ਡੀਜ਼ਲ ਦੇ ਰੇਟ 100 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ। ਸਥਾਨਕ ਟੈਕਸਾਂ ਅਤੇ ਭਾੜੇ ਦੇ ਅਧਾਰ 'ਤੇ ਕੀਮਤਾਂ ਰਾਜਾਂ ਦੇ ਵਿੱਚ ਵੱਖਰੀਆਂ ਹੁੰਦੀਆਂ ਹਨ।

ਅੱਜ ਫ਼ਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ , ਜਾਣੋਂ ਆਪਣੇ ਸ਼ਹਿਰ ਦਾ ਰੇਟ

ਇਹ ਧਿਆਨ ਦੇਣ ਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

-PTCNews

Related Post