ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦਾ ਰੇਟ

By  Shanker Badra January 23rd 2021 03:27 PM

ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। 6 ਜਨਵਰੀ 2021 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧਾ ਹੋਇਆ ਹੈ। ਕੋਰੋਨਾ ਟੀਕੇ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਇੱਕ ਹਲਚਲ ਹੈ, ਟੀਕਾਕਰਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕੱਚੇ ਤੇਲ ਵਿੱਚ ਉਛਾਲ ਹੈ, ਇਹ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਪ੍ਰਭਾਵਤ ਕਰ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : 4 ਕਿਸਾਨ ਲੀਡਰਾਂ ਨੂੰ ਗੋਲ਼ੀ ਮਾਰਨ ਦੀ ਰਚੀ ਗਈ ਸੀ ਸਾਜ਼ਿਸ਼, ਇਸ ਸ਼ਖਸ ਨੇ ਕੀਤਾ ਵੱਡਾ ਖ਼ੁਲਾਸਾ

Petrol And Diesel Prices Touch All-Time Highs With 4th Price Rise In Week ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦਾ ਰੇਟ

ਅੱਜ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 25 ਪੈਸੇ ਦਾ ਵਾਧਾ ਹੋਇਆ ਹੈ ਜਦੋਂਕਿ ਡੀਜ਼ਲ 26 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਪੈਟਰੋਲ 85.70 ਰੁਪਏ ਅਤੇ ਡੀਜ਼ਲ 75.88 ਰੁਪਏ ਪ੍ਰਤੀ ਲੀਟਰ 'ਤੇ ਚਲਾ ਗਿਆ। ਮੁੰਬਈ 'ਚ ਪੈਟਰੋਲ 92.28 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

Petrol And Diesel Prices Touch All-Time Highs With 4th Price Rise In Week ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦਾ ਰੇਟ

ਦੱਸਣਯੋਗ ਹੈ ਕਿ 1 ਜਨਵਰੀ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 83.71 ਰੁਪਏ ਪ੍ਰਤੀ ਲੀਟਰ ਸੀ, ਹੁਣ ਇਹ 85.70 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ 1 ਜਨਵਰੀ ਨੂੰ ਦਿੱਲੀ ਵਿੱਚ ਡੀਜ਼ਲ ਦੀ ਕੀਮਤ 73.87 ਰੁਪਏ ਪ੍ਰਤੀ ਲੀਟਰ ਸੀ, ਜਦੋਂ ਕਿ ਅੱਜ ਇਹ ਰੇਟ 75.88 ਰੁਪਏ ਪ੍ਰਤੀ ਲੀਟਰ ਹੈ।

Petrol And Diesel Prices Touch All-Time Highs With 4th Price Rise In Week ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬਣਾ ਰਹੀਆਂ ਨਵੇਂ ਰਿਕਾਰਡ, ਜਾਣੋ ਅੱਜ ਦਾ ਰੇਟ

ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

ਦੱਸ ਦਈਏ ਕਿ ਡੀਜ਼ਲ ਦੀਆਂ ਕੀਮਤਾਂ ਦੇਸ਼ ਦੇ ਕਈ ਰਾਜਾਂ ਵਿੱਚ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ ਅਤੇ 5 ਮਹੀਨਿਆਂ ਵਿੱਚ ਦੂਜੀ ਵਾਰ ਟਰਾਂਸਪੋਰਟਰਾਂ ਨੇ ਕਿਰਾਏ ਵਧਾਉਣ ਦੀ ਤਿਆਰੀ ਕੀਤੀ ਹੈ। ਪਿਛਲੇ 6 ਮਹੀਨਿਆਂ ਵਿੱਚ ਇਹ ਦੂਜਾ ਵਾਧਾ ਹੋਵੇਗਾ।ਪਿਛਲੇ ਢਾਈ ਮਹੀਨਿਆਂ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਦੇਖੋ ਤੁਹਾਡੇ ਸ਼ਹਿਰ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿਚ ਪੈਟਰੋਲ 85.70 ਰੁਪਏ ਅਤੇ ਡੀਜ਼ਲ 75.88 ਰੁਪਏ ਪ੍ਰਤੀ ਲੀਟਰ

ਮੁੰਬਈ ਵਿੱਚ ਪੈਟਰੋਲ 92.28 ਰੁਪਏ ਅਤੇ ਡੀਜ਼ਲ 82.66 ਰੁਪਏ ਪ੍ਰਤੀ ਲੀਟਰ

ਕੋਲਕਾਤਾ ਵਿੱਚ ਪੈਟਰੋਲ 87.11 ਰੁਪਏ ਅਤੇ ਡੀਜ਼ਲ 79.48 ਰੁਪਏ ਪ੍ਰਤੀ ਲੀਟਰ

ਚੇਨਈ ਵਿਚ ਪੈਟਰੋਲ 88.38 ਰੁਪਏ ਅਤੇ ਡੀਜ਼ਲ 81.14 ਰੁਪਏ ਪ੍ਰਤੀ ਲੀਟਰ

-PTCNews

Related Post