ਇੱਕ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ

By  Jashan A May 21st 2019 03:00 PM

ਇੱਕ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ,ਨਵੀਂ ਦਿੱਲੀ: ਦੇਸ਼ ਭਰ 'ਚ ਜਿਵੇਂ ਹੀ ਚੋਣਾਂ ਖਤਮ ਹੋਈਆਂ ਹਨ, ਉਵੇਂ ਹੀ ਲੋਕਾਂ 'ਤੇ ਮਹਿੰਗਾਈ ਦੀ ਮਾਰ ਸ਼ੁਰੂ ਹੋ ਗਈ। ਬੀਤੇ ਦਿਨ ਦੁੱਧ ਦੇ ਰੇਟ ਵਧਣ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ।

pet ਇੱਕ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ

ਅੱਜ ਪੈਟਰੋਲ ਦੀਆਂ ਕੀਮਤਾਂ 'ਚ 5 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 9 ਪੈਸੇ ਵਾਧਾ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ:ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

ਜਿਸ ਦੌਰਾਨ ਦਿੱਲੀ 'ਚ ਪੈਟਰੋਲ ਦੀ ਕੀਮਤ 71.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 66.20 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

pet ਇੱਕ ਵਾਰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲੋਕ ਪ੍ਰੇਸ਼ਾਨ

ਉਥੇ ਹੀ ਮੁੰਬਈ 'ਚ 76.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.36 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।ਚੇਨਈ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 73.82 ਰੁਪਏ ਪ੍ਰਤੀ ਲੀਟਰ ਸੀ, ਜੋ ਮੰਗਲਵਾਰ ਨੂੰ 5 ਪੈਸੇ ਵਧ ਕੇ 73.87 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ ਸੋਮਵਾਰ ਨੂੰ 69.88 ਰੁਪਏ ਪ੍ਰਤੀ ਲੀਟਰ ਸੀ ਜੋ ਮੰਗਲਵਾਰ ਨੂੰ 9 ਪੈਸੇ ਵਧ ਕੇ 69.97 ਰੁਪਏ ਪ੍ਰਤੀ ਲੀਟਰ ਪਹੁੰਚ ਗਈ।

-PTC News

Related Post