Petrol-Diesel Price Hike: ਲੋਕਾਂ ਨੂੰ ਲੱਗਾ ਵੱਡਾ ਝਟਕਾ, ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

By  Riya Bawa October 28th 2021 10:29 AM

Petrol & Diesel Price Hike: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਦਾ ਇਜ਼ਾਫਾ ਹੋਇਆ ਹੈ। ਇਸ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ 108 ਰੁਪਏ, 29 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ ਦਾ ਭਾਅ 97 ਰੁਪਏ 02 ਪੈਸੇ ‘ਤੇ ਪਹੁੰਚ ਗਿਆ ਹੈ। ਇਸ ਤੋਂ ਇਕ ਦਿਨ ਪਹਿਲਾਂ, ਦਿੱਲੀ ‘ਚ ਬੁੱਧਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 35 ਪੈਸੇ ਦਾ ਇਜ਼ਾਫਾ ਕੀਤਾ ਗਿਆ ਸੀ।

Fuel prices hike: 95 percent of people don't need petrol, says UP Minister

ਇਸ ਤੋਂ ਬਾਅਦ ਪੈਟਰੋਲ ਦੀ ਨਵੀਂ ਕੀਮਤ 107.94 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 96.67 ਰੁਪਏ ਲੀਟਰ ਹੋ ਗਈ ਸੀ। ਇਸ ਤੋਂ ਇਲਾਵਾ ਮੁੰਬਈ ‘ਚ ਪੈਟਰੋਲ 113.80 ਰੁਪਏ ਤੇ ਡੀਜ਼ਲ ਦੀ ਕੀਮਤ 104.75 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਰਿਹਾ ਸੀ। ਬੁੱਧਵਾਰ ਕੋਲਕਾਤਾ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 108.45 ਰੁਪਏ ਤਾਂ ਡੀਜ਼ਲ ਦੀ ਕੀਮਤ 99.78 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਚੇਨੱਈ ‘ਚ ਪੈਟਰੋਲ ਦੀ ਕੀਮਤ ਵਧ ਕੇ 104.83 ਰੁਪਏ ਪ੍ਰਤੀ ਲੀਟਰ ਤਾਂ ਡੀਜ਼ਲ ਦੀ ਕੀਮਤ 100.92 ਰੁਪਏ ਹੋ ਗਈਆਂ ਸਨ।

Petrol, Diesel prices in India rise again after a two-day pause

ਅੱਜ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 30 ਤੋਂ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ 33 ਤੋਂ 37 ਪੈਸੇ ਪ੍ਰਤੀ ਲੀਟਰ ਦਾ ਵਾਧਾ ਦੇਖਿਆ ਗਿਆ ਹੈ। ਕੀਮਤਾਂ ਵਧਣ ਦਾ ਕਾਰਨ ਕੱਚੇ ਤੇਲ 'ਚ ਵਾਧਾ ਦੱਸਿਆ ਜਾ ਰਿਹਾ ਹੈ ਪਰ ਅਗਸਤ ਮਹੀਨੇ ਵਿੱਚ ਜਦੋਂ ਇਸ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਗਿਰਾਵਟ ਆਈ ਤਾਂ ਇਨ੍ਹਾਂ ਸਰਕਾਰੀ ਤੇਲ ਕੰਪਨੀਆਂ ਨੇ ਸਿਰਫ਼ 65 ਪੈਸੇ ਦੀ ਕਟੌਤੀ ਕਰਨ ਵਿੱਚ 55 ਦਿਨ ਦਾ ਸਮਾਂ ਲਿਆ ਸੀ।

Petrol- Diesel : ਲਗਾਤਾਰ 4 ਦਿਨਾਂ ਦੇ ਵਾਧੇ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ

-PTC News

Related Post