ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕ ਹੋਏ ਪ੍ਰੇਸ਼ਾਨ

By  Jashan A January 14th 2019 02:18 PM -- Updated: January 14th 2019 04:13 PM

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕ ਹੋਏ ਪ੍ਰੇਸ਼ਾਨ,ਚੰਡੀਗੜ੍ਹ: ਲਗਾਤਾਰ ਘਟ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੋਂ ਬਾਅਦ ਅੱਜ ਚੋਥੇ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ। ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਅਸਰ ਦੀ ਵਜ੍ਹਾ ਨਾਲ ਅਜਿਹਾ ਹੋ ਰਿਹਾ ਹੈ। ਦਿੱਲੀ ‘ਚ ਪੈਟਰੋਲ 49 ਪੈਸੇ ਤਾਂ ਡੀਜ਼ਲ 59 ਪੈਸੇ ਮਹਿੰਗਾ ਹੋਇਆ ਹੈ।

petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕ ਹੋਏ ਪ੍ਰੇਸ਼ਾਨ

ਰਾਜਧਾਨੀ ਦਿੱਲੀ ‘ਚ ਪੈਟਰੋਲ 69.75 ਰੁਪਏ ਤੇ ਡੀਜ਼ਲ ਦੀ ਕੀਮਤ 63.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਇਹ 75.43 ਰੁਪਏ ਪ੍ਰਤੀ ਲੀਟਰ, ਕੋਲਕਾਤਾ ‘ਚ 71.88 ਰੁਪਏ ਪ੍ਰਤੀ ਲੀਟਰ ਅਤੇ ਚੇਨਈ ‘ਚ ਪੈਟਰੋਲ 72.45 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਲੋਕ ਹੋਏ ਪ੍ਰੇਸ਼ਾਨ

ਉਧਰ ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ 'ਚ ਵੀ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਜਲੰਧਰ ‘ਚ ਪੈਟਰੋਲ 74.48 ਰੁਪਏ, ਲੁਧਿਆਣਾ ‘ਚ 75.25 ਰੁਪਏ, ਅੰਮ੍ਰਿਤਸਰ ‘ਚ 75.38 ਰੁਪਏ, ਪਟਿਆਲਾ ‘ਚ 75.18 ਰੁਪਏ ਅਤੇ ਚੰਡੀਗੜ੍ਹ ‘ਚ 65.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

-PTC News

Related Post