ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਸਿਲਸਿਲਾ ਜਾਰੀ, ਜਾਣੋ ਅੱਜ ਦੇ ਰੇਟ

By  Jashan A December 24th 2018 11:15 AM

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਸਿਲਸਿਲਾ ਜਾਰੀ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ 'ਚ ਹੋ ਰਹੀ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਜਿਸ ਕਾਰਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਅੱਜ ਵੀ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਪੈਟਰੋਲ ਦੀਆਂ ਕੀਮਤਾਂ 'ਚ ਔਸਤਨ 19 ਪੈਸੇ ਦੀ ਕਟੌਤੀ ਦੇਖਣ ਨੂੰ ਮਿਲੀ ਹੈ। [caption id="attachment_231850" align="aligncenter" width="300"]petrol ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਸਿਲਸਿਲਾ ਜਾਰੀ, ਜਾਣੋ ਅੱਜ ਦੇ ਰੇਟ[/caption] ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣਾ ਦੱਸਿਆ ਜਾ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 69.86 ਅਤੇ ਡੀਜ਼ਲ ਦੀ ਕੀਮਤ 63.83 ਪ੍ਰਤੀ ਲੀਟਰ ਦਰਜ ਕੀਤੀ ਗਈ ਹੈ। ਹੋਰ ਪੜ੍ਹੋ:ਤੇਲ ਦੀਆਂ ਕੀਮਤਾਂ ਅੱਜ ਵੀ ਗਿਰਾਵਟ ਜਾਰੀ, ਜਾਣੋ ਅੱਜ ਦੇ ਭਾਅ ਉਥੇ ਹੀ ਆਰਥਿਕ ਸ਼ਹਿਰ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੁੰਬਈ 'ਹ ਪੈਟਰੋਲ 75.48 ਅਤੇ ਡੀਜ਼ਲ 66.79 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। [caption id="attachment_231852" align="aligncenter" width="300"]petrol diesel price ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਸਿਲਸਿਲਾ ਜਾਰੀ, ਜਾਣੋ ਅੱਜ ਦੇ ਰੇਟ[/caption] ਚੇੱਨਈ 'ਚ ਪੈਟਰੋਲ 72.48 ਰੁਪਏ ਅਤੇ ਡੀਜ਼ਲ 67.38 ਰੁਪਏ ਪ੍ਰਤੀ ਲੀਟਰ ਅਤੇ ਕੋਲਕਾਤਾ 'ਚ ਪੈਟਰੋਲ 71.96 ਪ੍ਰਤੀ ਲੀਟਰ ਅਤੇ ਡੀਜ਼ਲ 65.59 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜੇ ਗੱਲ ਕੀਤੇ ਜਾਵੇ ਪੰਜਾਬ ਦੀ ਤਾਂ ਪੰਜਾਬ ਦੇ ਕਈ ਇਲਾਕਿਆਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦਰਜ ਕੀਤੀ ਗਈ ਹੈ। -PTC News

Related Post