Petrol-Diesel Price : ਪੰਜਾਬ ਤੋਂ ਬਾਅਦ ਹੁਣ ਦਿੱਲੀ -ਕੋਲਕਾਤਾ ਵਿੱਚ ਵੀ ਪੈਟਰੋਲ 100 ਰੁਪਏ ਤੋਂ ਪਾਰ

By  Shanker Badra July 7th 2021 01:40 PM

ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol-Diesel Price )ਵਿਚ ਲਗਾਤਾਰ ਵਾਧਾ ਜਾਰੀ ਹੈ। ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ (Petrol Price Today )ਨੇ ਆਮ ਆਦਮੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੁੱਧਵਾਰ ਨੂੰ ਇਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦਿੱਲੀ ਵਿਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ। ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ ਵਿਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 17 ਪੈਸੇ ਦਾ ਵਾਧਾ ਕੀਤਾ ਹੈ।

Petrol-Diesel Price : ਪੰਜਾਬ ਤੋਂ ਬਾਅਦ ਹੁਣ ਦਿੱਲੀ -ਕੋਲਕਾਤਾ ਵਿੱਚ ਵੀ ਪੈਟਰੋਲ 100 ਰੁਪਏ ਤੋਂ ਪਾਰ

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਇਸ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 100.21 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਹ ਪਹਿਲੀ ਵਾਰ ਹੈ ਕਿ ਦਿੱਲੀ ਵਿਚ ਪੈਟਰੋਲ 100 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 89.53 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦਿੱਲੀ ਦੇ ਨਾਲ ਹੀ ਕੋਲਕਾਤਾ ਵਿੱਚ ਵੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਜਿੱਥੇ ਅੱਜ ਪੈਟਰੋਲ ਦੀ ਕੀਮਤ 100.23 ਰੁਪਏ ਅਤੇ ਡੀਜ਼ਲ ਦੀ ਕੀਮਤ 92.50 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ।

Petrol-Diesel Price : ਪੰਜਾਬ ਤੋਂ ਬਾਅਦ ਹੁਣ ਦਿੱਲੀ -ਕੋਲਕਾਤਾ ਵਿੱਚ ਵੀ ਪੈਟਰੋਲ 100 ਰੁਪਏ ਤੋਂ ਪਾਰ

ਦਿੱਲੀ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ, ਪੰਜਾਬ, ਲੱਦਾਖ ਅਤੇ ਸਿੱਕਮ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਸਭ ਤੋਂ ਵੱਧ ਵਰਤਿਆ ਜਾਣ ਵਾਲਾ ਡੀਜ਼ਲ ਰਾਜਸਥਾਨ, ਉੜੀਸਾ ਅਤੇ ਮੱਧ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।

Petrol-Diesel Price : ਪੰਜਾਬ ਤੋਂ ਬਾਅਦ ਹੁਣ ਦਿੱਲੀ -ਕੋਲਕਾਤਾ ਵਿੱਚ ਵੀ ਪੈਟਰੋਲ 100 ਰੁਪਏ ਤੋਂ ਪਾਰ

ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਇਹ ਪਹਿਲੀ ਵਾਰ ਹੈ ਕਿ ਜਦੋਂ ਦਿੱਲੀ ਵਿਚ ਪੈਟਰੋਲ 100 ਰੁਪਏ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ (6 ਜੁਲਾਈ) ਤੱਕ ਦਿੱਲੀ ਵਿਚ ਪੈਟਰੋਲ ਦੀ ਕੀਮਤ 99.86 ਰੁਪਏ ਸੀ। ਡੀਜ਼ਲ ਦੀ ਕੀਮਤ ਵਿੱਚ ਵੀ ਕੱਲ ਦੇ ਮੁਕਾਬਲੇ 17 ਪੈਸੇ ਦਾ ਵਾਧਾ ਹੋਇਆ ਹੈ। 1 ਮਈ ਨੂੰ ਦਿੱਲੀ ਵਿਚ ਪੈਟਰੋਲ ਦੀ ਕੀਮਤ 90.40 ਰੁਪਏ ਪ੍ਰਤੀ ਲੀਟਰ ਸੀ। ਅਜਿਹੀ ਸਥਿਤੀ ਵਿੱਚ ਪਿਛਲੇ 68 ਦਿਨਾਂ ਵਿੱਚ ਇਸਦੀ ਕੀਮਤ ਵਿੱਚ 9.81 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿੱਚ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਿੱਚ 8.80 ਰੁਪਏ ਦਾ ਵਾਧਾ ਹੋਇਆ ਹੈ।

-PTCNews

Related Post