Petrol-Diesel Price : ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਦੇਖੋ ਕਿੱਥੇ ਮਿਲ ਰਿਹੈ ਸਭ ਤੋਂ ਸਸਤਾ ਤੇਲ

By  Shanker Badra November 30th 2021 09:49 AM

ਨਵੀਂ ਦਿੱਲੀ : ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਭਾਰਤੀ ਬਾਜ਼ਾਰ 'ਚ ਵਾਹਨਾਂ ਦੇ ਤੇਲ ਦੀਆਂ ਕੀਮਤਾਂ 'ਚ ਰਾਹਤ ਮਿਲੀ ਹੈ। ਭਾਰਤੀ ਤੇਲ ਕੰਪਨੀਆਂ ਨੇ ਅੱਜ (ਮੰਗਲਵਾਰ) ਯਾਨੀ 30 ਨਵੰਬਰ 2021 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਕਾਰਨ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ।

Petrol-Diesel Price : ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਦੇਖੋ ਕਿੱਥੇ ਮਿਲ ਰਿਹੈ ਸਭ ਤੋਂ ਸਸਤਾ ਤੇਲ

ਅਜਿਹੇ 'ਚ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਗਿਰਾਵਟ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਸਕਦਾ ਹੈ। ਜੇਕਰ ਗਿਰਾਵਟ ਇਸੇ ਤਰ੍ਹਾਂ ਜਾਰੀ ਰਹੀ ਤਾਂ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ 5 ਰੁਪਏ ਤੱਕ ਸਸਤਾ ਹੋ ਸਕਦਾ ਹੈ। ਅਗਲੇ ਸਾਲ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ 5 ਰਾਜਾਂ 'ਚ ਚੋਣਾਂ ਹੋਣੀਆਂ ਹਨ, ਅਜਿਹੇ 'ਚ ਸੰਭਵ ਹੈ ਕਿ ਅਪ੍ਰੈਲ 2022 ਤੱਕ ਪੈਟਰੋਲ-ਡੀਜ਼ਲ ਦੇ ਰੇਟ ਨਾ ਵਧਣ, ਯਾਨੀ ਤੇਲ ਸਸਤਾ ਹੋ ਸਕਦਾ ਹੈ ਪਰ ਮਹਿੰਗਾ ਹੋਣ ਦੇ ਆਸਾਰ ਬਹੁਤ ਘੱਟ ਹਨ।

Petrol-Diesel Price : ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਦੇਖੋ ਕਿੱਥੇ ਮਿਲ ਰਿਹੈ ਸਭ ਤੋਂ ਸਸਤਾ ਤੇਲ

ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ 30 ਨਵੰਬਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

Petrol-Diesel Price : ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਦੇਖੋ ਕਿੱਥੇ ਮਿਲ ਰਿਹੈ ਸਭ ਤੋਂ ਸਸਤਾ ਤੇਲ

ਇਸ ਤੋਂ ਇਲਾਵਾ ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਹੈ ਜਦਕਿ ਡੀਜ਼ਲ 89.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਦੱਸ ਦਈਏ ਕਿ 3 ਨਵੰਬਰ ਨੂੰ ਐਕਸਾਈਜ਼ ਡਿਊਟੀ 'ਚ ਕਟੌਤੀ ਦੇ ਬਾਅਦ ਤੋਂ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

Petrol-Diesel Price : ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਦੇਖੋ ਕਿੱਥੇ ਮਿਲ ਰਿਹੈ ਸਭ ਤੋਂ ਸਸਤਾ ਤੇਲ

ਦੱਸ ਦੇਈਏ ਕਿ ਰਾਜ ਪੱਧਰ 'ਤੇ ਵਾਹਨਾਂ ਦੇ ਈਂਧਨ 'ਤੇ ਵੈਟ ਦੀਆਂ ਵੱਖ-ਵੱਖ ਦਰਾਂ ਕਾਰਨ ਰਾਜਸਥਾਨ 'ਚ ਪੈਟਰੋਲ ਅਤੇ ਡੀਜ਼ਲ ਮਹਿੰਗੇ ਹਨ। ਰਾਜਸਥਾਨ ਦੇ ਸ਼੍ਰੀਗੰਗਾਨਗਰ 'ਚ ਪੈਟਰੋਲ 112 ਰੁਪਏ ਪ੍ਰਤੀ ਲੀਟਰ ਹੈ। ਉਥੇ ਹੀ ਪੋਰਟ ਬਲੇਅਰ 'ਚ ਪੈਟਰੋਲ 82.96 ਰੁਪਏ ਪ੍ਰਤੀ ਲੀਟਰ ਨਾਲ ਸਭ ਤੋਂ ਸਸਤਾ ਵਿਕ ਰਿਹਾ ਹੈ। ਦੂਜੇ ਪਾਸੇ ਜੇਕਰ ਡੀਜ਼ਲ ਦੀ ਗੱਲ ਕਰੀਏ ਤਾਂ ਪੋਰਟ ਬਲੇਅਰ 'ਚ 77.13 ਰੁਪਏ ਪ੍ਰਤੀ ਲੀਟਰ ਜਦਕਿ ਸ਼੍ਰੀ ਗੰਗਾਨਗਰ 'ਚ 95.26 ਰੁਪਏ ਪ੍ਰਤੀ ਲੀਟਰ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ।

-PTCNews

Related Post