ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 16ਵੇਂ ਦਿਨ ਵਾਧਾ, ਪੜ੍ਹੋ ਨਵਾਂ ਰੇਟ

By  Shanker Badra June 22nd 2020 04:36 PM

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 16ਵੇਂ ਦਿਨ ਵਾਧਾ, ਪੜ੍ਹੋ ਨਵਾਂ ਰੇਟ : ਨਵੀਂ ਦਿੱਲੀ : ਕੋਰੋਨਾ ਦੇ ਮੀਟਰ ਦੀ ਰਫ਼ਤਾਰ ਵਾਂਗ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੂਹਣ ਲੱਗੀਆਂ ਹਨ। ਪਹਿਲਾਂ ਕੋਰੋਨਾ ਮਹਾਂਮਾਰੀ ਤੇ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨੇ ਲੋਕਾਂ ਦਾ ਧੂਆਂ ਕੱਢ ਕੇ ਰੱਖ ਦਿੱਤਾ ਹੈ। ਜਿਸ ਕਾਰਨ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਝ ਪਿਆ ਹੈ। ਲਗਾਤਾਰ ਬੀਤੇ 16 ਦਿਨਾਂ ਤੋਂ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਗਾਤਾਰ ਨਰਮੀ ਦੇ ਬਾਵਜੂਦ ਭਾਰਤ ਵਿੱਚ ਤੇਲ ਦੀਆਂ ਕੀਮਤਾਂ 16ਵੇਂ ਦਿਨ ਵੀ ਵਧੀਆਂ ਹਨ। ਅੱਜ ਪੈਟਰੋਲ ਦੀ ਕੀਮਤ ਵਿੱਚ 33 ਪੈਸੇ ਵਾਧਾ ਤੇ ਡੀਜ਼ਲ ਦੇ ਭਾਅ ਵਿੱਚ 58 ਪੈਸੇ ਫੀ ਲੀਟਰ ਦਾ ਇਜ਼ਾਫਾ ਹੋਇਆ ਤੇ ਦੋਵੇਂ ਬਾਲਣ ਰਿਕਾਰਡ ਪੱਧਰ 'ਤੇ ਪਹੁੰਚ ਗਏ ਹਨ। ਤਾਜ਼ਾ ਵਾਧੇ ਨਾਲ ਇੱਕ ਲੀਟਰ ਪੈਟਰੋਲ ਤੇ ਡੀਜ਼ਲ ਦੀ ਕੀਮਤ 80 ਰੁਪਏ ਦੇ ਨੇੜੇ ਪਹੁੰਚ ਗਈ ਹੈ।

petrol diesel price today petrol diesel latest price after 16th Day ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 16ਵੇਂ ਦਿਨ ਵਾਧਾ, ਪੜ੍ਹੋ ਨਵਾਂ ਰੇਟ

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ ਹੁਣ 79.56 ਰੁਪਏ ਫੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 78.85 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਸਿਰਫ਼ 71 ਪੈਸਿਆਂ ਦਾ ਅੰਤਰ ਰਹਿ ਗਿਆ ਹੈ। ਲਗਾਤਾਰ ਹੋਏ ਇਸ ਵਾਧੇ ਦੀ ਵਜ੍ਹਾ ਨਾਲ ਦੇਸ਼ ਵਿਚ ਪਹਿਲੀ ਵਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚਕਾਰ ਫ਼ਾਸਲਾ ਘਟ ਕੇ ਇਕ ਰੁਪਏ ਤੋਂ ਵੀ ਘਟ ਰਹਿ ਗਿਆ ਹੈ।

ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 33 ਪੈਸੇ ਦਾ ਉਛਾਲ ਵੇਖਿਆ ਗਿਆ ,ਜਿਸ ਤੋਂ ਬਾਅਦ ਸੂਬੇ ਵਿੱਚ ਪੈਟਰੋਲ ਦੀ ਕੀਮਤ 78.61 ਰੁਪਏ ਫ਼ੀ ਲੀਟਰ ਤੱਕ ਵਧ ਗਈ ਹੈ। ਜਦਕਿ ਡੀਜ਼ਲ ਦੀ ਕੀਮਤ ਵਿੱਚ 54 ਪੈਸੇ ਦਾ ਵਾਧਾ ਦਰਜ ਕੀਤਾ ਗਿਆ ,ਜਿਸ ਤੋਂ ਬਾਅਦ ਸੂਬੇ ਵਿੱਚ 22 ਜੂਨ ਨੂੰ ਡੀਜ਼ਲ 71.16 ਰੁਪਏ ਫ਼ੀ ਲੀਟਰ ਮਿਲ ਰਿਹਾ ਹੈ। ਪਿਛਲੇ ਦਸ ਦਿਨਾਂ 'ਚ ਪੈਟਰੋਲ ਦੀਆਂ ਕੀਮਤਾਂ 'ਚ 5.45 ਰੁਪਏ ਤੇ ਡੀਜ਼ਲ ਦੀ ਕੀਮਤ 'ਚ 5.80 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ।

petrol diesel price today petrol diesel latest price after 16th Day ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 16ਵੇਂ ਦਿਨ ਵਾਧਾ, ਪੜ੍ਹੋ ਨਵਾਂ ਰੇਟ

ਦੱਸ ਦੇਈਏ ਕਿ ਦੇਸ਼ 'ਚ ਸ਼ਨੀਵਾਰ 20 ਜੂਨ ਨੂੰ ਪੈਟਰੋਲ ਦੀ ਕੀਮਤ 'ਚ 0.51 ਰੁਪਏ ਦਾ ਵਾਧਾ ਹੋਇਆ ਸੀ, ਜਦਕਿ ਡੀਜ਼ਲ ਦੀ ਕੀਮਤ 'ਚ 0.61 ਰੁਪਏ ਦਾ ਵਾਧਾ ਹੋਇਆ ਸੀ। ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 78.88 ਰੁਪਏ ਪ੍ਰਤੀ ਲੀਟਰ ਹੋ ਗਈ ਸੀ, ਜਦਕਿ ਡੀਜ਼ਲ ਦੀ ਕੀਮਤ 77.67 ਰੁਪਏ ਪ੍ਰਤੀ ਲੀਟਰ ਹੋ ਗਈ ਸੀ। ਤੇਲ ਕੰਪਨੀਆ ਦੀ ਦਲੀਲ ਹੈ ਕਿ 82 ਦਿਨਾਂ ਤੱਕ ਕੋਰੋਨਾ ਕਾਰਨ ਹੋਏ ਲਾਕ ਡਾਊਨ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ ਪਰ ਹੁਣ 7 ਜੂਨ ਤੋਂ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

-PTCNews

Related Post