ਤੇਲ ਦੀਆਂ ਕੀਮਤਾਂ 'ਚ ਰਾਹਤ! ਇਸ ਰਾਜ 'ਚ ਨਹੀਂ ਵਧੇਗਾ ਪੈਟਰੋਲ-ਡੀਜ਼ਲ 'ਤੇ ਵੈਟ, ਜਾਣੋ ਆਪਣੇ ਸ਼ਹਿਰ ਦਾ ਰੇਟ

By  Kulwinder Kaur July 30th 2022 03:47 PM

Petrol-Diesel Price Today: ਦਿੱਲੀ ਤੋਂ ਲੈ ਕੇ ਮੁੰਬਈ ਅਤੇ ਕੋਲਕਾਤਾ ਤੋਂ ਚੇਨਈ ਤੱਕ ਸਾਰੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੱਕੋ-ਜਿਹੀਆਂ ਹਨ। ਤੇਲ ਦੀਆਂ ਕੀਮਤਾਂ ਵਿੱਚ ਸਥਿਰਤਾ ਦਰਮਿਆਨ ਯੂਪੀ ਸਰਕਾਰ ਨੇ ਲੋਕਾਂ ਨੂੰ ਰਾਹਤ ਦੀ ਖ਼ਬਰ ਦਿੱਤੀ ਹੈ। ਸੀਐਮ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਉੱਤੇ ਵੈਟ ਦੀ ਦਰ ਰਾਜ ਵਿੱਚ ਸਭ ਤੋਂ ਘੱਟ ਹੈ। ਫਿਲਹਾਲ ਯੂਪੀ 'ਚ ਤੇਲ 'ਤੇ ਵੈਟ 'ਚ ਕੋਈ ਵਾਧਾ ਨਹੀਂ ਹੋਵੇਗਾ। Petrol-Diesel Price Today: ਅੱਜ, ਯਾਨੀ ਕਿ 30 ਜੁਲਾਈ 2022 ਨੂੰ ਵੀ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਮੁਤਾਬਕ ਅੱਜ (ਸ਼ਨੀਵਾਰ) ਨੂੰ ਰਾਸ਼ਟਰੀ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੇਲ ਦੀਆਂ ਕੀਮਤਾਂ ਵਿੱਚ ਸਥਿਰਤਾ ਦਰਮਿਆਨ ਯੂਪੀ ਸਰਕਾਰ ਨੇ ਲੋਕਾਂ ਨੂੰ ਰਾਹਤ ਦੀ ਖ਼ਬਰ ਦਿੱਤੀ ਹੈ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਹੈ ਕਿ ਸੂਬੇ 'ਚ ਡੀਜ਼ਲ-ਪੈਟਰੋਲ 'ਤੇ ਵੈਟ ਨਹੀਂ ਵਧੇਗਾ। Petrol-Diesel Price Today: ਭਾਰਤੀ ਤੇਲ ਕੰਪਨੀਆਂ ਨੇ 21 ਮਈ ਤੋਂ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਆਈਓਸੀਐਲ ਵੱਲੋਂ ਜਾਰੀ ਤਾਜ਼ਾ ਕੀਮਤਾਂ ਅਨੁਸਾਰ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ। Petrol-Diesel Price Today ਇਹ ਵੀ ਪੜੋ: ਪੀਸੀਐਮਐਸਏ ਨੇ ਵੀਸੀ ਦੇ ਨਾਲ ਕੀਤੇ ਗਏ ਮਾੜੇ ਸਲੂਕ ਦੀ ਕੀਤੀ ਨਿੰਦਾ ਇਸ ਦੇ ਨਾਲ ਹੀ ਰਾਜਸਥਾਨ ਦੇ ਸ਼੍ਰੀ ਗੰਗਾਨਗਰ 'ਚ ਪੈਟਰੋਲ 113.65 ਰੁਪਏ ਅਤੇ ਡੀਜ਼ਲ 98.39 ਰੁਪਏ 'ਚ ਵਿਕ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਸੂਬਾ ਪੱਧਰ 'ਤੇ ਪੈਟਰੋਲ 'ਤੇ ਲਗਾਏ ਗਏ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵੱਖ-ਵੱਖ ਹਨ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ, ਸੂਬੇ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 86.88 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਤੁਸੀਂ ਆਪਣੇ ਫ਼ੋਨ ਤੋਂ SMS ਰਾਹੀਂ ਰੋਜ਼ਾਨਾ ਭਾਰਤ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋPetrol-Diesel Price Today ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਿਤ ਹਨ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੇ ਆਧਾਰ 'ਤੇ ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ। ਅਜਿਹੇ 'ਚ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਹੇਠਾਂ ਡਿੱਗਦੀਆਂ ਨੇ ਤਾਂ ਰਾਸ਼ਟਰੀ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਸਕਦਾ ਹੈ। -PTC News

Related Post