Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ 

By  Shanker Badra March 24th 2021 12:35 PM

ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਦਰਾਂ (Petrol and Diesel Price) ਜਾਰੀ ਕੀਤੀਆਂ ਗਈਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਾਰਨ ਬੁੱਧਵਾਰ ਨੂੰ ਘਰੇਲੂ ਤੇਲ ਕੰਪਨੀਆਂ ਨੇ ਲੰਬੇ ਸਮੇਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ। ਅੱਜ ਡੀਜ਼ਲ 17 ਅਤੇ ਪੈਟਰੋਲ 18 ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.99 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 81.30 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 97.40 ਰੁਪਏ ਅਤੇ ਡੀਜ਼ਲ ਦੀ ਕੀਮਤ 88.42 ਰੁਪਏ ਪ੍ਰਤੀ ਲੀਟਰ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

Petrol, Diesel Prices Cut after 24 days For First Time In in 2021 . Here's Why Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ 15 ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿਚ 10% ਦੀ ਗਿਰਾਵਟ ਆਈ ਹੈ। ਯੂਰਪ ਵਿਚ ਕੋਰੋਨਾ ਦੀ ਤੀਜੀ ਲਹਿਰ ਕਾਰਨ ਉੱਥੇ ਤੇਲ ਦੀ ਮੰਗ ਘਟਣ ਦੀ ਸੰਭਾਵਨਾ ਹੈ। ਨਤੀਜੇ ਵਜੋਂ ਕੱਚੇ ਤੇਲ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਤੋਂ ਘਟ ਕੇ 64 ਡਾਲਰ ਹੋ ਗਈ। ਇਸ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ।

Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

ਹਰ ਦਿਨ 6 ਵਜੇ ਬਦਲਦੀ ਹੈ ਤੇਲ ਦੀ ਕੀਮਤ

ਆਓ ਜਾਣਦੇ ਹਾਂ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਇਨ੍ਹਾਂ ਮਾਪਦੰਡਾਂ ਦੇ ਅਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਦੀ ਦਰ ਅਤੇ ਡੀਜ਼ਲ ਦੀ ਦਰ ਤੈਅ ਕਰਨ ਦਾ ਕੰਮ ਕਰਦੀਆਂ ਹਨ।

Petrol, Diesel Prices Cut after 24 days For First Time In in 2021 . Here's Why Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ

ਦੱਸ ਦਈਏ ਕਿ ਇਸ ਤੋਂ ਪਹਿਲਾਂ 24 ਵੇਂ ਦਿਨ ਤਕ ਇਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਪਿਛਲੇ ਮਹੀਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 16 ਦਿਨ ਵਾਧਾ ਕੀਤਾ ਗਿਆ ਸੀ , ਜਿਸ ਕਾਰਨ ਦੋਵਾਂ ਦੀਆਂ ਕੀਮਤਾਂ ਲੱਗਭਗ ਹਰ ਸ਼ਹਿਰ ਵਿੱਚ ਆਲ ਟਾਈਮ ਉੱਚੇ ਪੱਧਰ ' ਤੇ ਚੱਲ ਰਹੀਆਂ ਸੀ।

Petrol, Diesel Prices Cut after 24 days For First Time In in 2021 . Here's Why Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

ਜਾਣੋ ਤੁਹਾਡੇ ਸ਼ਹਿਰ ਵਿਚ ਕੀਮਤ ਕਿੰਨੀ ਹੈ।

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐਸ ਐਮ ਐਸ ਰਾਹੀਂ ਵੀ ਜਾਣ ਸਕਦੇ ਹੋ।

ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਰਐਸਪੀ ਅਤੇ ਆਪਣੇ ਸ਼ਹਿਰ ਦਾ ਕੋਡ ਲਿਖਣਾ ਹੈ ਅਤੇ ਇਸ ਨੂੰ 9224992249 ਨੰਬਰ 'ਤੇ ਭੇਜਣਾ ਹੈ।  ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰੋਗੇ।

-PTCNews

Related Post