Petrol Diesel prices: ਤੇਲ ਦੀਆਂ ਕੀਮਤਾਂ ਘਟਾਉਣ 'ਤੇ ਪ੍ਰਿਯੰਕਾ ਗਾਂਧੀ ਨੇ ਮੋਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ

By  Riya Bawa November 4th 2021 12:05 PM -- Updated: November 4th 2021 12:08 PM

Priyanka Gandhi on Petrol Price: ਦੇਸ਼ ਵਿਚ ਤੇਲ ਦੀਆਂ ਕੀਮਤਾਂ ਬੀਤੇ ਦਿਨੀ ਘਟਾ ਦਿੱਤੀ ਗਈ ਹੈ। ਦੀਵਾਲੀ ਦੇ ਮੌਕੇ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।

ਦੂਜੇ ਪਾਸੇ ਪ੍ਰਿਅੰਕਾ ਗਾਂਧੀ ਨੇ ਸਰਕਾਰ ਦੇ ਇਸ ਫੈਸਲੇ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਡਰ ਦੇ ਮਾਰੇ ਭਾਅ ਘਟਾਏ ਹਨ।

ਪ੍ਰਿਅੰਕਾ ਗਾਂਧੀ ਦਾ ਟਵੀਟ

ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਹੈ, "ਇਹ ਡਰ ਤੋਂ ਲਿਆ ਗਿਆ ਫੈਸਲਾ ਹੈ, ਦਿਲ ਤੋਂ ਨਹੀਂ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ। ਪ੍ਰਿਅੰਕਾ ਗਾਂਧੀ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਲਗਾਤਾਰ ਹਮਲਾਵਰ ਵਜੋਂ ਦੇਖਿਆ ਜਾਂਦਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

 

ਦੱਸ ਦੇਈਏ ਕਿ ਪੈਟਰੋਲ 'ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਹ ਫੈਸਲਾ ਅੱਜ ਤੋਂ ਲਾਗੂ ਹੋ ਗਿਆ ਹੈ। ਇਸ ਕਾਰਨ ਦਿੱਲੀ ਦੇ ਇੰਡੀਅਨ ਆਇਲ ਪੰਪ 'ਤੇ ਪੈਟਰੋਲ ਦੀ ਕੀਮਤ 6.07 ਰੁਪਏ ਪ੍ਰਤੀ ਲੀਟਰ ਘੱਟ ਕੇ 103.97 ਰੁਪਏ 'ਤੇ ਆ ਗਈ। ਕੱਲ੍ਹ ਇਸ ਦੀ ਕੀਮਤ 110.04 ਰੁਪਏ ਸੀ। ਇਸੇ ਤਰ੍ਹਾਂ ਡੀਜ਼ਲ ਵੀ 11.75 ਰੁਪਏ ਦੀ ਗਿਰਾਵਟ ਨਾਲ 86.67 ਰੁਪਏ ਪ੍ਰਤੀ ਲੀਟਰ ਹੋ ਗਿਆ। ਕੱਲ੍ਹ ਇਸ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਸੀ।

-PTC News

Related Post