Petrol Diesel Price: ਅੱਜ ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹਨ ਨਵੀਆਂ ਕੀਮਤਾਂ

By  Riya Bawa April 2nd 2022 08:13 AM

Petrol Diesel Prices Today: ਪਿਛਲੇ ਇੱਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ 76 ਤੋਂ 85 ਪੈਸੇ ਵਧ ਗਈ ਹੈ, ਜਦਕਿ ਡੀਜ਼ਲ ਦੀ ਕੀਮਤ ਵੀ 76 ਤੋਂ 85 ਪੈਸੇ ਵਧ ਗਈ ਹੈ। ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹਤ ਦਿੱਤੀ ਗਈ ਸੀ ਅਤੇ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ ਪਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 117.57 ਰੁਪਏ ਅਤੇ ਡੀਜ਼ਲ ਦੀ ਕੀਮਤ 101.79 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 112.19 ਰੁਪਏ ਜਦਕਿ ਡੀਜ਼ਲ ਦੀ ਕੀਮਤ 97.02 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਵੀ ਪੈਟਰੋਲ 108.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 98.28 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਬੈਂਗਲੁਰੂ 'ਚ ਇਕ ਲੀਟਰ ਪੈਟਰੋਲ ਦੀ ਕੀਮਤ 108.14 ਰੁਪਏ ਅਤੇ ਡੀਜ਼ਲ ਦੀ ਕੀਮਤ 92.05 ਰੁਪਏ ਹੈ। ਇਸ ਦੌਰਾਨ ਭੋਪਾਲ ਵਿੱਚ ਇੱਕ ਲੀਟਰ ਪੈਟਰੋਲ 115.09 ਰੁਪਏ ਅਤੇ ਇੱਕ ਲੀਟਰ ਡੀਜ਼ਲ 98.28 ਰੁਪਏ ਵਿੱਚ ਵਿਕ ਰਿਹਾ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਇੱਕ ਲੀਟਰ ਪੈਟਰੋਲ 119.85 ਰੁਪਏ ਅਤੇ ਡੀਜ਼ਲ 102.48 ਰੁਪਏ ਵਿੱਚ ਵਿਕ ਰਿਹਾ ਹੈ। ਰਾਂਚੀ 'ਚ ਇਕ ਲੀਟਰ ਪੈਟਰੋਲ 105.85 ਅਤੇ ਡੀਜ਼ਲ 99.09 ਰੁਪਏ 'ਤੇ ਪਹੁੰਚ ਗਿਆ ਹੈ। ਲਖਨਊ 'ਚ ਪੈਟਰੋਲ ਅਤੇ ਡੀਜ਼ਲ ਕ੍ਰਮਵਾਰ 102.45 ਰੁਪਏ ਅਤੇ 94.02 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ, 1 ਅੱਤਵਾਦੀ ਢੇਰ ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਦੱਸ ਦੇਈਏ ਕਿ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੀ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਕਰੀਬ 137 ਦਿਨਾਂ ਬਾਅਦ 22 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ 12 ਦਿਨਾਂ 'ਚ 10 ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਦੌਰਾਨ ਕਰੀਬ 7.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। -PTC News

Related Post