Petrol Price Hike: ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ RATE

By  Riya Bawa April 3rd 2022 08:13 AM

Petrol Price Hike: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਇਜ਼ਾਫਾ ਜਾਰੀ ਹੈ। ਇਸ ਦੇ ਚਲਦੇ ਅੱਜ ਐਤਵਾਰ ਨੂੰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਣ ਦੇ ਨਾਲ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਰਿਹਾ। ਹੁਣ ਤੱਕ 13 ਦਿਨਾਂ ਵਿੱਚ ਗਿਆਰਾਂ ਵਾਰ ਤੇਲ ਕੀਮਤਾਂ ਵਧੀਆਂ ਹਨ। ਜਿਸ ਮਗਰੋਂ ਤੇਲ ₹8.00 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ ਹੁਣ 103.41 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 84 ਪੈਸੇ ਵਧ ਕੇ 118.41 ਰੁਪਏ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 113.03 ਰੁਪਏ ਜਦਕਿ ਡੀਜ਼ਲ ਦੀ ਕੀਮਤ 97.82 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 108.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.04 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ। ਦੱਸ ਦੇਈਏ ਕਿ ਇਹ ਵਾਧਾ ਦੇਸ਼ ਭਰ ਵਿੱਚ ਕੀਤਾ ਗਿਆ ਹੈ ਅਤੇ ਸਥਾਨਕ ਟੈਕਸ ਦੇ ਆਧਾਰ 'ਤੇ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੈ। ਸਾਢੇ ਚਾਰ ਮਹੀਨਿਆਂ ਦੇ ਲੰਬੇ ਸਮੇਂ ਤੋਂ ਬਾਅਦ ਪਹਿਲੀ ਵਾਰ 22 ਮਾਰਚ ਨੂੰ ਤੇਲ ਦੀਆਂ ਕੀਮਤਾਂ ਵਧੀਆਂ ਸਨ, ਜਦੋਂ ਕਿ ਉਦੋਂ ਤੋਂ ਇਹ 11ਵੀਂ ਵਾਰ ਵਧੀਆਂ ਹਨ।

ਇਹ ਵੀ ਪੜ੍ਹੋ : ਕਾਰ ਚਲਾਉਣ ਨੂੰ ਲੈਕੇ ਹੋਈ ਤਕਰਾਰਬਾਜ਼ੀ 'ਚ ਬਾਪ ਵੱਲੋਂ ਪੁੱਤ ਦਾ ਕਤਲ

ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ 'ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।

ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

-PTC News

Related Post