ਆਮ ਲੋਕਾਂ ਨੂੰ ਵੱਡੀ ਰਾਹਤ ! ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਜਾਣੋ ਅੱਜ ਦੇ ਤਾਜ਼ਾ ਰੇਟ

By  Riya Bawa September 1st 2021 11:02 AM -- Updated: September 1st 2021 11:04 AM

ਨਵੀਂ ਦਿੱਲੀ: ਦੇਸ਼ ਵਿਚ ਮਹੀਨੇ ਦੇ ਪਹਿਲੇ ਦਿਨ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਦੇਸ਼ ਦੀਆਂ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਸਸਤਾ ਕੀਤਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਤੇ ਦਿੱਤੀ ਗਈ ਰੇਟ ਲਿਸਟ ਮੁਤਾਬਕ ਅੱਜ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ 15-15 ਪੈਸੇ ਸਸਤਾ ਹੋ ਗਿਆ ਹੈ।

Fuel price update: Diesel, petrol rates see marginal dip

ਨਵੇਂ ਰੇਟ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਪੈਟਰੋਲ 101.34 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 88.77 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਵੀ ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.33 ਪੈਸੇ ਪ੍ਰਤੀ ਲੀਟਰ ਹੈ।

ਇਨ੍ਹਾਂ ਰਾਜਾਂ 'ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ

ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ।

-PTC News

Related Post