Petrol Prices: ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਕੀ ਕਿੰਨਾ ਮਹਿੰਗਾ ਹੋਇਆ ਪੈਟਰੋਲ

By  Riya Bawa April 7th 2022 08:33 AM -- Updated: April 7th 2022 08:34 AM

Petrol Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਧ ਰਹੀਆਂ ਕੀਮਤਾਂ ਅੱਜ ਸਥਿਰ ਰਹੀਆਂ ਅਤੇ ਕੋਈ ਵਾਧਾ ਨਹੀਂ ਕੀਤਾ। ਇਸ ਤੋਂ ਪਹਿਲਾਂ ਬੁੱਧਵਾਰ (6 ਅਪ੍ਰੈਲ) ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਤੇਲ ਕੰਪਨੀਆਂ ਨੇ 22 ਮਾਰਚ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਵਾਰ ਵਾਧਾ ਕੀਤਾ ਹੈ। ਇਸ ਦੌਰਾਨ ਦੋਵੇਂ ਤਰ੍ਹਾਂ ਦਾ ਈਂਧਨ ਕਰੀਬ 10 ਰੁਪਏ ਮਹਿੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ, 4 ਨਵੰਬਰ, 2021 ਤੋਂ ਬਾਅਦ, ਕੰਪਨੀਆਂ ਨੇ ਲਗਭਗ ਚਾਰ ਮਹੀਨਿਆਂ ਤੱਕ ਆਪਣੀਆਂ ਕੀਮਤਾਂ ਨਹੀਂ ਵਧਾਈਆਂ ਸਨ। ਇਸ ਦੌਰਾਨ ਗਲੋਬਲ ਬਾਜ਼ਾਰ 'ਚ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਉਪਰ ਚਲਾ ਗਿਆ ਅਤੇ ਹੁਣ ਕੰਪਨੀਆਂ ਇਸ ਦਬਾਅ ਦੀ ਭਰਪਾਈ ਕਰਨ ਲਈ ਲਗਾਤਾਰ ਕੀਮਤਾਂ ਵਧਾ ਰਹੀਆਂ ਹਨ। ਵੇਖੋ ਕੀਮਤਾਂ ਦਿੱਲੀ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਮੁੰਬਈ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ - ਚੇਨਈ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ ਕੋਲਕਾਤਾ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ ਇਹ ਵੀ ਪੜ੍ਹੋ : ਕਾਰ ਚਲਾਉਣ ਨੂੰ ਲੈਕੇ ਹੋਈ ਤਕਰਾਰਬਾਜ਼ੀ 'ਚ ਬਾਪ ਵੱਲੋਂ ਪੁੱਤ ਦਾ ਕਤਲ ਨੋਇਡਾ 'ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਫ਼ਤੇ 'ਚ ਤੀਜੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਰੇਟ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ। -PTC News

Related Post