ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਸਮਰਥਨ, ਕੱਲ ਬੰਦ ਰਹਿਣਗੇ ਸਾਰੇ ਪੈਟਰੋਲ ਪੰਪ

By  Shanker Badra December 7th 2020 03:44 PM -- Updated: December 7th 2020 04:04 PM

ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਸਮਰਥਨ, ਕੱਲ ਬੰਦ ਰਹਿਣਗੇ ਸਾਰੇ ਪੈਟਰੋਲ ਪੰਪ:ਜਲੰਧਰ  : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12 ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। [caption id="attachment_455773" align="aligncenter" width="300"]Petrol Pump Dealers Association petrol pumps will remain closed in favor of farmers ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਸਮਰਥਨ,  ਕੱਲ ਬੰਦ ਰਹਿਣਗੇ ਸਾਰੇ ਪੈਟਰੋਲਪੰਪ[/caption] ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ , ਇਹ ਅੰਦੋਲਨ ਹੁਣ ਆਮ ਲੋਕਾਂ ਦਾ ਅੰਦੋਲਨ ਬਣ ਗਿਆ ਹੈ। ਪੰਜਾਬ ਨੇ ਇਸ ਅੰਦੋਲਨ ਦੀ ਅਗਵਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਇਸ ਅੰਦੋਲਨ ਨੂੰ ਪੰਜਾਬ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਵਪਾਰੀ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੀਆਂ ਵੱਖ -ਵੱਖ ਜਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। [caption id="attachment_455774" align="aligncenter" width="300"]Petrol Pump Dealers Association petrol pumps will remain closed in favor of farmers ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਸਮਰਥਨ,  ਕੱਲ ਬੰਦ ਰਹਿਣਗੇ ਸਾਰੇ ਪੈਟਰੋਲਪੰਪ[/caption] ਹੁਣ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਕਿਸਾਨਾਂ ਦੇ ਹੱਕ ਵਿਚ ਨਿਤਰੀ ਪੰਜਾਬ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨਨੇ ਪੰਜਾਬ ਅੰਦਰ 8 ਦਸੰਬਰ ਨੂੰ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ।ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਪੰਜਾਬ ਦੇ ਪੈਟਰੋਲ ਪੰਪਤੱਕ ਬੰਦ ਰੱਖੇ ਜਾਣਗੇ। ਐਸੋਸੀਏਸ਼ਨ ਦੇ ਬੁਲਾਰੇ ਗੁਰਮੀਤ ਸਿੰਘ ਮੌਂਟੀ ਸਹਿਗਲ ਨੇ ਜਾਣਕਾਰੀ ਦਿੱਤੀ ਹੈ। [caption id="attachment_455772" align="aligncenter" width="300"]Petrol Pump Dealers Association petrol pumps will remain closed in favor of farmers ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੱਲੋਂ ਸਮਰਥਨ,  ਕੱਲ ਬੰਦ ਰਹਿਣਗੇ ਸਾਰੇ ਪੈਟਰੋਲਪੰਪ[/caption] ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਭਾਰਤ ਬੰਦ ਦੇ ਦਿਨ ਸਵੇਰ ਅੱਠ ਵਜੇ ਤੋਂ ਲੈ ਕੇ ਸ਼ਾਮ ਤੱਕ ਪੂਰਾ ਦੇਸ਼ ਬੰਦ ਰਹੇਗਾ। ਇਸ ਦੇ ਨਾਲ ਹੀ ਸਵੇਰ 8 ਵਜੇ ਤੋਂ ਲੈਕੇ ਦੁਪਹਿਰ ਤਿੰਨ ਵਜੇ ਤੱਕ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਰਹੇਗਾ। ਅਜਿਹੇ 'ਚ ਜੇਕਰ ਤੁਸੀਂ ਇਸ ਦਿਨ ਬਾਹਰ ਜਾਣ ਬਾਰੇ ਸੋਚ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋਂ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। -PTCNews

Related Post