ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ

By  Shanker Badra July 29th 2020 11:30 AM -- Updated: July 29th 2020 11:47 AM

ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ:ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਅੱਜ ਪੈਟਰੋਲ ਪੰਪਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ,ਜਿਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਅੱਜ ਪੰਜਾਬ ਦੇ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੰਪ ਮਾਲਕਾਂ ਦਾ ਕਹਿਣਾ ਹੈ ਕਿ ਵੱਧ ਟੈਕਸ ਦੀਆਂ ਦਰਾਂ ਨੇ ਉਨ੍ਹਾਂ ਦੇ ਕੰਮ 'ਤੇ ਮਾੜਾ ਪ੍ਰਭਾਵ ਪਾਇਆ ਹੈ।

ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ

ਜਾਣਕਾਰੀ ਅਨੁਸਾਰ 29 ਜੁਲਾਈ ਯਾਨੀ ਅੱਜ ਸੂਬੇ ਦੇ ਸਾਰੇ ਪੈਟਰੋਲ ਪੰਪ ਬੰਦ ਰਹਿਣਗੇ। ਪੈਟਰੋਲ ਪੰਪਾਂ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬੰਦ ਰੱਖਿਆ ਜਾਵੇਗਾ। ਇਸ ਦੌਰਾਨ ਆਪਣੇ ਵਾਹਨਾਂ 'ਚ ਤੇਲ ਭਰਵਾਉਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰਵੱਈਏ ਖਿਲਾਫ ਅਤੇ ਜੀ ਐਸ ਚਾਵਲਾ ਨੂੰ ਸ਼ਰਧਾਂਜਲੀ ਵਜੋਂ ਇਕ ਦਿਨ ਲਈ ਅਸੀਂ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ।  ਜੀ ਐਸ ਚਾਵਲਾ ਪੈਟਰੋਲ ਪੰਪ ਮਾਲਕ ਸਨ ,ਜਿਹਨਾਂ ਨੇ ਤੇਲ ਕੰਪਨੀਆਂ ਦੇ ਦਬਾਅ ਹੇਠ ਆ ਕੇ ਆਤਮ ਹੱਤਿਆ ਕਰ ਲਈ ਸੀ।

ਪੰਜਾਬ ਭਰ ਦੇ ਪੈਟਰੋਲ ਪੰਪ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਬੰਦ, ਜਾਣੋਂ ਪੂਰਾ ਮਾਮਲਾ

ਦੱਸ ਦੇਈਏ ਕਿ ਪੰਜਾਬ 'ਚ ਤੇਲ ਦੀਆਂ ਕੀਮਤਾਂ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਮੁਕਾਬਲੇ ਜ਼ਿਆਦਾ ਹਨ। ਪੰਪ ਮਾਲਕਾਂ ਅਨੁਸਾਰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 82.35 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੰਡੀਗੜ੍ਹ ਵਿੱਚ ਇਹ 77.41 ਰੁਪਏ ਹੈ ਤੇ ਪੰਚਕੂਲਾ 'ਚ 78.46 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਪੰਜਾਬ 'ਚ ਡੀਜ਼ਲ ਦੀ ਕੀਮਤ 75.54 ਰੁਪਏ ਪ੍ਰਤੀ ਲੀਟਰ ਹੈ।

-PTCNews

Related Post